ETV Bharat / state

ਗਿੱਦੜਬਾਹਾ ਦੇ ਪਿੰਡ ਭੂੰਦੜ ’ਚ ਹੋਇਆ ਕੋਰੋਨਾ ਬਲਾਸਟ, 178 ਮਾਮਲਿਆਂ ਦੀ ਪੁਸ਼ਟੀ

ਤਾਜ਼ਾ ਮਾਮਲਾ ਗਿੱਦੜਬਾਹਾ ਦੇ ਪਿੰਡ ਭੂੰਦੜ ਤੋਂ ਸਾਹਮਣੇ ਆਇਆ ਹੈ ਜਿੱਥੇ ਕੋਰੋਨਾ ਬਲਾਸਟ ਹੋਇਆ ਹੈ। ਇਸ ਦੌਰਾਨ ਲਏ ਕੁੱਲ 763 ਸੈਂਪਲਾਂ ਵਿੱਚੋਂ 116 ਮਾਮਲੇ ਕੋਰੋਨਾ ਪੌਜ਼ਟਿਵ ਤਸਦੀਕ ਹੋਏ ਹਨ ਅਤੇ ਬਾਕੀ ਦੇ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਪਿੰਡ ਭੂੰਦੜ ਵਿਚ ਹੋਇਆ ਕੋਰੋਨਾ ਬਲਾਸਟ
ਪਿੰਡ ਭੂੰਦੜ ਵਿਚ ਹੋਇਆ ਕੋਰੋਨਾ ਬਲਾਸਟ
author img

By

Published : May 18, 2021, 12:15 PM IST

ਸ੍ਰੀ ਮੁਕਤਸਰ ਸਾਹਿਬ: ਪਿੰਡਾਂ ’ਚ ਕੋਰੋਨਾ ਦੇ ਮਾਮਲੇ ਘੱਟਣ ਦੀ ਬਜਾਏ ਵਧਦੇ ਹੀ ਜਾ ਰਹੇ ਹਨ। ਤਾਜ਼ਾ ਮਾਮਲਾ ਗਿੱਦੜਬਾਹਾ ਦੇ ਪਿੰਡ ਭੂੰਦੜ ਤੋਂ ਸਾਹਮਣੇ ਆਇਆ ਹੈ ਜਿੱਥੇ ਕੋਰੋਨਾ ਬਲਾਸਟ ਹੋਇਆ ਹੈ। ਇਸ ਦੌਰਾਨ ਲਏ ਕੁੱਲ 763 ਸੈਂਪਲਾਂ ਵਿੱਚੋਂ 116 ਮਾਮਲੇ ਕੋਰੋਨਾ ਪੌਜ਼ਟਿਵ ਤਸਦੀਕ ਹੋਏ ਹਨ ਅਤੇ ਬਾਕੀ ਦੇ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਪਿੰਡ ਭੂੰਦੜ ਵਿਖੇ ਮੁਕਤਸਰ ਮਲੋਟ ਨੈਸ਼ਨਲ ਹਾਈਵੇਅ ’ਤੇ ਧਾਰਮਿਕ ਸਮਾਗਮ ਕਾਫ਼ੀ ਦਿਨਾਂ ਤੋਂ ਚੱਲ ਰਿਹਾ ਸੀ, ਜਿਸ ਵਿਚ ਨੇੜੇ ਤੇੜੇ ਦੇ ਲੋਕਾਂ ਦੀ ਜ਼ਿਆਦਾ ਭੀੜ ਇਕੱਠੀ ਰਹਿੰਦੀ ਸੀ। ਧਾਰਮਿਕ ਸਮਾਗਮ ਹੋਣ ਕਾਰਨ ਇਸ ’ਚ ਪ੍ਰਸ਼ਾਸਨ ਨੇ ਕੋਈ ਦਖਲਅੰਦਾਜ਼ੀ ਨਹੀਂ ਕੀਤੀ ਅਤੇ ਭੀੜ ਇਕੱਠੀ ਹੁੰਦੀ ਰਹੀ। ਜਿਸ ਨਾਲ ਇਹ ਸੰਭਾਵਨਾ ਲਗਾਈ ਜਾ ਰਹੀ ਹੈ ਕਿ ਵਾਇਰਸ ਦਾ ਫੈਲਾਅ ਹੋ ਗਿਆ ਹੋਵੇ।

ਪਿੰਡ ਭੂੰਦੜ ਵਿਚ ਹੋਇਆ ਕੋਰੋਨਾ ਬਲਾਸਟ

ਇਸ ਮੌਕੇ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਵੀ ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ ਇੰਨੀ ਵੱਡੀ ਪੱਧਰ ’ਤੇ ਮਾਮਲੇ ਆਉਂਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਗ਼ਰੀਬ ਲੋਕਾਂ ਲਈ ਵੀ ਮੁਕੰਮਲ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਏਐਸਆਈ ਮੋਹਨ ਸਿੰਘ ਨੇ ਦੱਸਿਆ ਕਿ ਕੋਰੋਨਾ ਦੇ ਮਾਮਲੇ ਵਧਣ ਕਾਰਨ ਪਿੰਡ ਨੂੰ 7 ਜਗ੍ਹਾ ਤੋਂ ਬੈਰੀਕੇਟਿੰਗ ਲਗਾ ਕੇ ਸੀਲ ਕਰ ਦਿੱਤਾ ਗਿਆ ਹੈ। ਇਸ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਣ।

ਇਹ ਵੀ ਪੜ੍ਹੋ: ਕੋਰੋਨਾ ਕਾਰਨ ਨੌਜਵਾਨ ਦੀ ਹੋਈ ਮੌਤ, ਪਰਿਵਾਰ ਹਸਪਤਾਲ 'ਤੇ ਲਾਏ ਲਾਪਰਵਾਹੀ ਦੇ ਦੋਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.