ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨੀਂ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਹੋਰਨਾਂ ਲੋਕਾਂ ਦਾ ਵੀ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ।
ਸੂਤਰਾਂ ਪ੍ਰਾਪਤ ਖ਼ਬਰ ਮੁਤਾਬਕ ਸਿਹਤ ਵਿਭਾਗ ਨੇ ਸੁਖਬੀਰ ਬਾਦਲ ਦੇ ਪਰਿਵਾਰਕ ਮੈਂਬਰਾਂ ਸਣੇ ਉਨ੍ਹਾਂ ਦੀ ਰਿਹਾਇਸ਼ ਉੱਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਸਥਿਤ ਰਿਹਾਇਸ਼ ਉੱਤੇ ਕੰਮ ਕਰਨ ਵਾਲੇ ਕਰਨ ਵਾਲੇ ਤਿੰਨ ਮੁਲਾਜ਼ਮ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।
ਇਸ ਤੋਂ ਇਲਾਵਾ ਕੇਅਰ ਟੇਕਰ ਰਵੀ ਖਾਨ ਤੇ ਉਸ ਦੀ ਮਾਂ ਤੇ ਇਕ ਹੋਰ ਮੁਲਾਜ਼ਮ ਹੀਰਾ ਸਿੰਘ ਦੀ ਰਿਪੋਰਟ ਨੈਗੇਟਿਵ ਆਈ ਹੈ। ਹਲਾਂਕਿ ਸਿਵਲ ਹਸਪਤਾਲ ਬਾਦਲ ਦੇ ਐਮਐਮਓ ਡਾ. ਮੰਜੂ ਨੇ ਦੱਸਿਆ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।
ਦੱਸਣਯੋਗ ਹੈ ਕਿ ਕੋਰੋਨਾ ਪੌਜ਼ੀਟਿਵ ਹੋਣ ਮਗਰੋਂ ਸੁਖਬੀਰ ਸਿੰਘ ਬਾਦਲ ਦਿੱਲੀ ਵਿਖੇ ਸਥਿਤ ਮੇਦਾਂਤਾ ਹਸਪਤਾਲ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ ਉਹ ਚੰਡੀਗੜ੍ਹ ਸੈਕਟਰ 4 ਵਿੱਚ ਸਥਿਤ ਆਪਣੇ ਘਰ ਵਿੱਚ ਕੁਆਰੰਟੀਨ ਹੋ ਗਏ ਹਨ।