ਸ੍ਰੀ ਮੁਕਤਸਰ ਸਾਹਿਬ: ਸੂਬੇ ’ਚ ਕੋਰੋਨਾ ਵਾਇਰਸ ਦੇ ਕਹਿਰ ਦੇ ਚੱਲਦੇ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤਾਂ ਜੋ ਲੋਕਾਂ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਇਆ ਜਾ ਸਕੇ। ਨਾਲ ਹੀ ਸੂਬੇ ਭਰ ’ਚ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਦੂਜੇ ਪਾਸੇ ਸੂਬੇ ਭਰ ’ਚ ਕੋਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੋਰੋਨਾ ਸੈਂਪਲਿੰਗ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਜਿਲ੍ਹੇ ’ਚ ਬਠਿੰਡਾ ਰੋਡ ’ਤੇ ਸਿਹਤ ਵਿਭਾਗ ਅਤੇ ਪੰਜਾਬ ਪੁਲਿਸ ਦੁਆਰਾ ਰਾਹਗੀਰਾਂ ਨੂੰ ਰੋਕ ਕੇ ਕੋਰੋਨਾ ਸੈਂਪਲਿੰਗ ਕੀਤੀ ਗਈ। ਇਸ ਦੌਰਾਨ ਸਿਹਤ ਵਿਭਾਗ ਦੇ ਸਿਹਤ ਕਰਮੀ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਜੋ ਨਿਰਦੇਸ਼ ਆਏ ਹਨ ਉਨ੍ਹਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ 45 ਵਿਅਕਤੀਆਂ ਦੇ ਕੋਰੋਨਾ ਸੈਂਪਲਿੰਗ ਲਏ ਗਏ ਹਨ। ਸਿਹਤ ਕਰਮੀ ਦਾ ਇਹ ਵੀ ਕਹਿਣਾ ਹੈ ਕਿ ਲੋਕ ਹੁਣ ਜਾਗਰੂਕ ਹੋ ਗਏ ਹਨ ਜਿਸ ਕਾਰਨ ਲੋਕ ਆਪਣੇ ਆਪ ਕੋਰੋਨਾ ਟੈਸਟ ਕਰਵਾਉਣ ਦੇ ਲਈ ਆ ਰਹੇ ਹਨ।
ਇਹ ਵੀ ਪੜੋ: ਤੇਜ਼ਾਬ ਤੇ ਸ਼ਰਾਬ ਦੇ ਕੈਂਟਰ ਵਿਚਾਲੇ ਭਿਆਨਕ ਟੱਕਰ, ਅੱਗ 'ਚ ਜਿਉਂਦਾ ਝੁਲਸਿਆ ਡਰਾਇਵਰ