ਸ੍ਰੀ ਮੁਕਤਸਰ ਸਾਹਿਬ : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਕਰੋਨਾ ਵੈਕਸੀਨ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਡੀ ਸੀ ਐਮ ਕੇ ਅਰਵਿੰਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ ਡੀ ਐਮ ਸਵਰਨਜੀਤ ਕੌਰ, ਸਿਵਲ ਸਰਜਨ ਡਾ ਰੰਜੂ ਸਿੰਗਲਾ ਅਤੇ ਐਸ ਐਮ ਓ ਡਾ ਸਤੀਸ਼ ਗੋਇਲ ਦੀ ਅਗਵਾਈ ਹੇਠ ਨਗਰ ਕੌਂਸਲ ਵੱਲੋਂ ਅਗਰਵਾਲ ਸਭਾ ਰਜਿ. ਸ੍ਰੀ ਮੁਕਤਸਰ ਸਾਹਿਬ ਅਤੇ ਸਵੱਛ ਮੁਕਤਸਰ ਅਭਿਆਨ ਐਨ ਜੀ ਓ ਦੇ ਸਹਿਯੋਗ ਨਾਲ ਸਥਾਨਕ ਕੋਟਕਪੂਰਾ ਰੋਡ ਤੇ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਕੈਂਪ ਦਾ ਉਦਘਾਟਨ ਥਾਣਾ ਸਿਟੀ ਦੇ ਐਸਐਚਓ ਅੰਗਰੇਜ਼ ਸਿੰਘ ਨੇ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਈਓ ਬਿਪਨ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਕਰੋਨਾ ਵੈਕਸੀਨ ਜਰੂਰ ਲਗਵਾਉਣ ਅਤੇ ਅੱਗੇ ਹੋਰ ਵੀ ਲੋਕਾਂ ਨੂੰ ਪ੍ਰੇਰਿਤ ਕਰਨ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿਚ 370 ਲੋਕਾਂ ਦੇ ਕਰੋਨਾ ਵੈਕਸੀਨ ਲਗਾਈ ਗਈ ਹੈ। ਈਓ ਬਿਪਨ ਕੁਮਾਰ ਨੇ ਸਥਾਨਕ ਲੋਕਾਂ ਨੂੰ ਵੈਕਸਿਨ ਲਗਵਾਉਣ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ:ਡੀਆਰਡੀਓ ਨੇ ਵਿਕਸਿਤ ਕੀਤੀ ਕੋਵਿਡ -19 ਰੋਧੀ ਐਂਟੀਬਾਡੀਜ਼ ਦਾ ਪਤਾ ਲਗਾਉਣ ਵਾਲੀ ਕਿੱਟ