ਸ੍ਰੀ ਮੁਕਤਸਰ ਸਾਹਿਬ: ਬੀਤੇ ਦਿਨੀਂ ਸੀਪੀਐਮ ਦੇ ਵਰਕਰਾਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਤਹਿਸੀਲਦਾਰ ਨੂੰ ਸੂਬਾ ਸਰਕਾਰ ਦੇ ਨਾਂਅ ਦਾ ਮੰਗ ਪੱਤਰ ਦਿੱਤਾ। ਇਹ ਪ੍ਰਦਰਸ਼ਨ ਸੁਰਜੀਤ ਸਿੰਘ ਧੱਗਾ ਦੀ ਅਗਵਾਈ ਵਿੱਚ ਕੀਤਾ ਗਿਆ।
ਵਰਕਰ ਨੇ ਕਿਹਾ ਕਿ ਮਾਨਸਾ ਸ਼ਹਿਰ ਵਿੱਚ ਪੁਲਿਸ ਪਾਰਟੀ ਨੇ ਸੀਪੀਐਮ ਦਫ਼ਤਰ ਵਿੱਚ ਦਾਖ਼ਲ ਹੋ ਕੇ ਜ਼ਿਲ੍ਹਾ ਸਕੱਤਰ ਤੇ ਸੂਬਾ ਸਕੱਤਰ ਉੱਤੇ ਹਮਲਾ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਵਰਕਰਾਂ ਉੱਤੇ ਹਮਲਾ ਹੋਇਆ ਉਦੋਂ ਉਨ੍ਹਾਂ ਦੀ ਮੀਟਿੰਗ ਚਲ ਰਹੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਨੇ ਹਮਲਾ ਕਰਨ ਤੋਂ ਬਾਅਦ ਉਨ੍ਹਾਂ ਉੱਤੇ ਝੂਠੇ ਮਾਮਲੇ ਦਰਜ ਕੀਤੇ ਸਨ ਇਸ ਦੇ ਰੋਸ ਵਜੋਂ ਉਨ੍ਹਾਂ ਨੇ ਜ਼ਿਲ੍ਹਾ ਹੈਡਕੁਆਟਰ ਉੱਤੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਦੌਰਾਨ ਸੀਪੀਐਮ ਵਰਕਰਾਂ ਨੇ ਤਹਿਸੀਲਦਾਰ ਨੂੰ ਸੂਬਾ ਸਰਕਾਰ ਦੇ ਨਾਂਅ ਦਾ ਮੰਗ ਪੱਤਰ ਦਿੱਤਾ।
ਉਨ੍ਹਾਂ ਨੇ ਇਸ ਮੰਗ ਪੱਤਰ ਦੌਰਾਨ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਸੀਪੀਐਮ ਦੇ ਜ਼ਿਲ੍ਹਾ ਸਕੱਤਰ ਤੇ ਸੂਬਾ ਸਕੱਤਰ ਉੱਤੇ ਜੋ ਝੂਠੇ ਮਾਮਲੇ ਦਰਜ ਕੀਤੇ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਤੇ ਉਨ੍ਹਾਂ ਪੁਲਿਸ ਵਾਲੀਆਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ;ਅੰਮ੍ਰਿਤਸਰ ਦਾ ਸਿਵਲ ਸਰਜਨ ਕੋਰੋਨਾ ਪੌਜ਼ੀਟਿਵ