ਜਾਣਕਾਰੀ ਮੁਤਾਬਕ ਪਿੰਡ ਉਦੇਕਰਮ ਦੀ ਰਹਿਣ ਵਾਲੀ ਪਰਮਜੀਤ ਕੌਰ (47) ਦੀ ਸਵਾਇਨ ਫ਼ਲੂ ਨਾਲ ਮੌਤ ਹੋ ਗਈ। ਮ੍ਰਿਤਕ ਦੇ ਬੇਟੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਪਿਛਲੇ 4 ਦਿਨਾਂ ਤੋਂ ਬਿਮਾਰ ਸੀ। ਉਹ ਪਹਿਲਾਂ ਲੁਧਿਆਣਾ ਵਿਖੇ ਡੀਐਮਸੀ ਹਸਪਤਾਲ ਵਿੱਚ ਲੈ ਕੇ ਗਏ ਪਰ ਉੱਥੇ ਸਵਾਇਨ ਫ਼ਲੂ ਦੇ ਮਰੀਜਾ ਦੇ ਗਿਣਤੀ ਜ਼ਿਆਦਾ ਹੋਣ ਕਰਕੇ ਉਨ੍ਹਾਂ ਨੂੰ ਬੈੱਡ ਨਹੀਂ ਮਿਲਿਆ ਜਿਸ ਤੋਂ ਬਾਅਦ ਉਹ ਨਿੱਜੀ ਹਸਪਤਾਲ ਵਿੱਚ ਗਏ।
ਮ੍ਰਿਤਕ ਦੇ ਪਤੀ ਜਗਸੀਰ ਸਿੰਘ ਨੇ ਦੱਸਿਆ ਕਿ ਪਿਛਲੇ 4 ਦਿਨਾਂ ਤੋਂ ਉਸ ਦੀ ਪਤਨੀ ਨੂੰ ਬੁਖ਼ਾਰ ਸੀ ਜਿਸ ਦਾ ਇਲਾਜ ਵੀ ਚੱਲ ਰਿਹਾ ਸੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।