ETV Bharat / state

ਦੀਪ ਸਿੱਧੂ ਦੇ ਘਰ ਛਾਇਆ ਮਾਤਮ, ਸੋਨੀਪਤ ਪੁਲਿਸ ਵੱਲੋਂ ਟਰੱਕ ਡਰਾਈਵਰ ਖਿਲਾਫ ਪਰਚਾ ਦਰਜ - ਲੁਧਿਆਣਾ ਵਿਖੇ ਕੀਤਾ ਜਾਵੇਗਾ ਅੰਤਮ ਸਸਕਾਰ

ਦੀਪ ਸਿੱਧੂ ਦੀ ਮੌਤ ਦੇ ਕਾਰਨ ਉੁਨ੍ਹਾਂ ਦੇ ਪਿੰਡ ਉਦੇਕਰਨ ’ਚ ਮਾਤਮ ਛਾ ਗਿਆ ਹੈ। ਕਰੀਬੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰ ਨਾਲ ਗੱਲ ਹੋਈ ਉਹ ਸਦਮੇ ਚ ਹਨ। ਦੱਸ ਦਈਏ ਕਿ ਸੋਨੀਪਤ ਪੁਲਿਸ ਨੇ ਦੀਪ ਸਿੱਧੂ ਦੇ ਭਰਾ ਦੀ ਸ਼ਿਕਾਇਤ ’ਤੇ ਟਰੱਕ ਡਰਾਈਵਰ ਖਿਲਾਫ ਐਫਆਈਆਰ ਦਰਜ ਕੀਤੀ ਹੈ।

ਦੀਪ ਸਿੱਧੂ ਦੇ ਘਰ ਛਾਇਆ ਮਾਤਮ
ਦੀਪ ਸਿੱਧੂ ਦੇ ਘਰ ਛਾਇਆ ਮਾਤਮ
author img

By

Published : Feb 16, 2022, 11:13 AM IST

ਸ੍ਰੀ ਮੁਕਤਸਰ ਸਾਹਿਬ: ਪੰਜਾਬੀ ਅਦਾਕਾਰ ਅਤੇ ਲਾਲ ਕਿਲ੍ਹੇ ਦੀ ਹਿੰਸਾ ਦੇ ਦੋਸ਼ੀ ਦੀਪ ਸਿੱਧੂ (Deep Sidhu accused of Red Fort violence) ਦੀ ਹਰਿਆਣਾ ਦੇ ਸੋਨੀਪਤ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦੀਪ ਸਿੱਧੂ ਦੀ ਮੌਤ ਦੇ ਕਾਰਨ ਉੁਨ੍ਹਾਂ ਦੇ ਪਿੰਡ ਉਦੇਕਰਨ ’ਚ ਮਾਤਮ ਛਾ ਗਿਆ ਹੈ।

ਦੀਪ ਸਿੱਧੂ ਦੇ ਪਿੰਡ ’ਚ ਸੋਗ

ਦੀਪ ਸਿੱਧੂ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਪਿੰਡ ’ਚ ਦੁਖ ਪਸਰ ਗਿਆ ਹੈ। ਪਰਿਵਾਰ ਨਾਲ ਗੱਲ ਹੋਈ ਉਹ ਵੀ ਸਦਮੇ ਚ ਹਨ। ਦੀਪ ਸਿੱਧੂ ਇੱਕ ਵਧੀਆ ਲੀਡਰ ਸੀ ਅਤੇ ਜਦੋ ਵੀ ਬੋਲਦਾ ਸੀ ਤਾਂ ਸਾਰੇ ਸੁਣਨ ਨੂੰ ਮਜ਼ਬੂਰ ਹੋ ਜਾਂਦੇ ਸੀ। ਕਰੀਬੀਆਂ ਨੇ ਇਹ ਵੀ ਕਿਹਾ ਕਿ ਇੱਕ ਛੋਟੇ ਜਿਹੇ ਪਿੰਡ ਤੋਂ ਉੱਠ ਕੇ ਉਹ ਮੁੰਬਈ ਗਿਆ ਸੀ ਅਤੇ ਕਈ ਫਿਲਮਾਂ ਚ ਆਪਣਾ ਨਾਂ ਕਮਾਇਆ ਸੀ ਅਤੇ ਅੱਜ ਉਹ ਇਸ ਦੁਨੀਆ ’ਚ ਨਹੀਂ ਹੈ। ਕਰੀਬੀ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਕਿਹਾ ਕਿ ਇਹ ਹਾਦਸਾ ਸੀ ਜਾਂ ਫਿਰ ਕੁਝ ਹੋਰ ਇਸ ਦੇ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਇਸ ਸਬੰਧੀ ਜਾਂਚ ਹੋਣੀ ਚਾਹੀਦੀ ਹੈ।

ਦੀਪ ਸਿੱਧੂ ਦੇ ਘਰ ਛਾਇਆ ਮਾਤਮ

ਲੁਧਿਆਣਾ ਵਿਖੇ ਕੀਤਾ ਜਾਵੇਗਾ ਅੰਤਮ ਸਸਕਾਰ

ਮਿਲੀ ਜਾਣਕਾਰੀ ਮੁਤਾਬਿਕ ਦੀਪ ਸਿੱਧੂ ਦਾ ਅੰਤਮ ਸਸਕਾਰ ਲੁਧਿਆਣਾ ਵਿਖੇ ਕੀਤਾ ਜਾ ਸਕਦਾ ਹੈ। ਅੰਤਮ ਸਸਕਾਰ ਤੋਂ ਪਹਿਲਾਂ ਉਨ੍ਹਾਂ ਦਾ ਸੋਨੀਪਤ ਦੇ ਸਿਵਲ ਹਸਪਤਾਲ ’ਚ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਦੇ ਸਮਰਥਕਾਂ ਦੀ ਵੱਡੀ ਗਿਣਤੀ ਹਸਪਤਾਲ ਦੇ ਬਾਹਰ ਇੱਕਠੀ ਹੋਈ ਪਈ ਹੈ।

ਟਰੱਕ ਡਰਾਇਵਰ ਖਿਲਾਫ ਐਫਆਈਆਰ ਦਰਜ

ਦੱਸ ਦਈਏ ਕਿ ਦੀਪ ਸਿੱਧੂ ਦੇ ਭਰਾ ਸੁਰਜੀਤ ਦੀ ਸ਼ਿਕਾਇਤ ਤੋਂ ਬਾਅਦ ਸੋਨੀਪਤ ਪੁਲਿਸ ਨੇ ਟਰੱਕ ਡਰਾਇਵਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਸ਼ਿਕਾਇਤਕਰਤਾ ਨੇ ਕਿਹਾ ਹੈ ਕਿ ਉਸ ਨੇ ਅਚਾਨਕ ਬ੍ਰੇਕ ਲਗਾ ਦਿੱਤੀ ਸੀ ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਪੁਲਿਸ ਨੇ ਆਈਪੀਸੀ ਦੀਆਂ ਧਾਰਾਵਾਂ 279 ਅਤੇ 304ਏ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਕੀ ਹੈ ਪੂਰਾ ਮਾਮਲਾ ?

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਆਪਣੀ ਮਹਿਲਾ ਦੋਸਤ ਰੀਨਾ ਰਾਏ ਨਾਲ ਦਿੱਲੀ ਤੋਂ ਪੰਜਾਬ ਜਾ ਰਹੇ ਸੀ। ਅਚਾਨਕ ਉਨ੍ਹਾਂ ਦੀ ਸਕਾਰਪੀਓ ਗੱਡੀ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਦਾ ਅਗਲਾ ਹਿੱਸਾ ਟਰੱਕ ਦੇ ਅੰਦਰ ਜਾ ਵੜਿਆ। ਇਸ ਹਾਦਸੇ ਵਿੱਚ ਅਦਾਕਾਰ ਦੀ ਦਰਦਨਾਕ ਮੌਤ ਹੋ ਗਈ। ਲਾਸ਼ ਨੂੰ ਟੋਲ ਐਂਬੂਲੈਂਸ ਰਾਹੀਂ ਖਰਖੌਦਾ ਹਸਪਤਾਲ ਪਹੁੰਚਾਇਆ ਗਿਆ।

ਪੁਲਿਸ ਨੇ ਹਿੰਸਾ ਦੇ ਮਾਮਲੇ ’ਚ ਕੀਤਾ ਸੀ ਗ੍ਰਿਫਤਾਰ

ਦੱਸ ਦਈਏ ਕਿ ਦੀਪ ਸਿੱਧੂ ਨੇ 26 ਜਨਵਰੀ 2021 ਨੂੰ ਕਿਸਾਨ ਅੰਦੋਲਨ ਦੌਰਾਨ ਲਾਲ ਕਿਲੇ 'ਤੇ ਨਿਸ਼ਾਨ ਸਾਹਿਬ (ਸਿੱਖ ਕੌਮ ਦਾ ਰਿਵਾਇਤੀ ਕੇਸਰੀ ਝੰਡਾ) ਅਤੇ ਕਿਸਾਨਾਂ ਦੇ ਹਰੇ-ਪੀਲੇ ਰੰਗ ਦਾ ਝੰਡਾ ਲਹਿਰਾਇਆ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਉਸ ਨੂੰ ਹਿੰਸਾ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕਰ ਲਿਆ ਸੀ।ਉਸ ਸਮੇਂ ਦੀਪ ਸਿੱਧੂ ਦਾ ਪੁਲਿਸ ਅਧਿਕਾਰੀਆਂ ਨਾਲ ਬਹਿਸ ਕਰਨ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ। ਜਿਸ ਵਿੱਚ ਉਸਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਇਹ ਇੱਕ ਕ੍ਰਾਂਤੀ ਹੈ। ਜੇਕਰ ਉਹ ਮੁੱਦੇ ਦੀ ਗੰਭੀਰਤਾ ਨੂੰ ਨਹੀਂ ਸਮਝਦੇ ਤਾਂ ਇਹ ਕ੍ਰਾਂਤੀ ਇਸ ਦੇਸ਼ ਅਤੇ ਦੱਖਣੀ ਏਸ਼ੀਆ ਦੀ ਭੂ-ਰਾਜਨੀਤੀ ਨੂੰ ਪਰਿਭਾਸ਼ਤ ਕਰੇਗੀ।

ਇਹ ਵੀ ਪੜੋ: ਦੀਪ ਸਿੱਧੂ ਦੀ ਮੌਤ ’ਤੇ ਮੁੱਖ ਮੰਤਰੀ ਨੇ ਜਤਾਇਆ ਅਫ਼ਸੋਸ, ਦੇਖੋ ਹਾਦਸੇ ਦੀ ਭਿਆਨਕ ਵੀਡੀਓ

ETV Bharat Logo

Copyright © 2025 Ushodaya Enterprises Pvt. Ltd., All Rights Reserved.