ਸ੍ਰੀ ਮੁਕਤਸਰ ਸਾਹਿਬ: ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਡਿੰਪੀ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਕਰ ਵਿਧਾਇਕ ਰਾਜਾ ਵੜਿੰਗ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਮੇਰੇ ਪਿਤਾ ਜੀ ਆਕਾਲ ਚਲਾਣਾ ਕਰ ਗਏ ਸਨ ਜਿਨ੍ਹਾਂ ਦਾ ਬੀਤੇ ਦਿਨ ਭੋਗ ਸਮਾਗਮ ਸੀ ਤੇ ਉਸ ਨੇ ਸ਼ੋਸਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕੀਤੀ ਸੀ ਕਿ ਕੋਈ ਵੀ ਬਾਹਰਲਾ ਵਿਅਕਤੀ ਭੋਗ ਸਮਾਗਮ ਵਿੱਚ ਸ਼ਾਮਲ ਨਾ ਹੋਏ ਕਿਉਂਕਿ ਕੋਰੋਨਾ ਕਾਲ ਚੱਲ ਰਿਹਾ ਹੈ। ਪਰ ਫਿਰ ਵੀ ਉਹਨਾਂ ’ਤੇ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜੋ: ਕਤਲ ਨੂੰ ਹਾਦਸੇ ’ਚ ਬਦਲਣ ਦਾ ਮਾਮਲਾ: ਪੀੜਤ ਔਰਤ ਵੱਲੋਂ ਪੁਲਿਸ ਖ਼ਿਲਾਫ਼ ਸ਼ਿਕਾਇਤ
ਡਿੰਪੀ ਢਿੱਲੋਂ ਨੇ ਕਿਹਾ ਕਿ ਇਹ ਸਭ ਰਾਜਾ ਵੜਿੰਗ ਦੇ ਕਹਿਣ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਾ ਵੜਿੰਗ ਨੇ ਇੱਕ ਪੋਸਟ ਵੀ ਸ਼ੋਸਲ ਮੀਡੀਆ ਉੱਤੇ ਜਾਰੀ ਕੀਤੀ ਹੈ ਜਿਸ ਬਾਰੇ ਮੈਨੂੰ ਸਾਰੀ ਜਾਣਕਾਰੀ ਹੈ।
ਇਹ ਵੀ ਪੜੋ: ਬੇਅਦਬੀ ਮਾਮਲੇ ’ਚ ਸਿੱਧੂ ਨੇ ਸਰਕਾਰ ਵੱਲੋਂ ਬਣਾਈ ਨਵੀਂ SIT ’ਤੇ ਚੁੱਕੇ ਸਵਾਲ