ਦਰਅਸਲ ਕੁੱਝ ਸਮਾਂ ਪਹਿਲਾਂ ਦਿਆਲ ਸਿੰਘ ਕੋਲਿਆਂਵਾਲੀ ਵਿਰੁੱਧ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਸੀ।
![undefined](https://s3.amazonaws.com/saranyu-test/etv-bharath-assests/images/ad.png)
ਇਸੇ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦਿਆਲ ਸਿੰਘ ਕੋਲਿਆਂਵਾਲੀ ਦਾ ਘਰ ਪਹੁੰਚਣ 'ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।
ਇਸ ਮੌਕੇ ਦਿਆਲ ਸਿੰਘ ਕੋਲਿਆਂਵਾਲੀ ਨੇ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਔਖਾ ਸਮਾਂ ਆਉਂਦਾ ਰਹਿੰਦਾ ਹੈ। ਸਮੇਂ ਦੀਆਂ ਸਰਕਾਰਾਂ ਵੱਲੋਂ ਧੱਕੇਸ਼ਾਹੀਆਂ ਕੀਤੀਆਂ ਜਾਂਦੀਆਂ ਹਨ ਪਰ ਸਭ ਸੱਚ-ਝੂਠ ਦਾ ਨਿਤਾਰਾ ਹੋ ਜਾਵੇਗਾ।