ਸ਼੍ਰੀ ਮੁਕਤਸਰ ਸਾਹਿਬ: ਪੰਜਾਬ ਵਿਧਾਨ ਸਭਾ ਚੋਣਾਂ 2022 ਨੇੜੇ ਆਉਦਿਆ ਹੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਗੱਫ਼ੇ ਵੱਡੇ ਜਾਂ ਰਹੇ ਹਨ। ਇਸੇ ਤਹਿਤ ਹੀ ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਪਰਗਟ ਸਿੰਘ ਮੰਗਲਵਾਰ ਨੂੰ ਗਿੱਦੜਬਾਹਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਦ੍ਰਿੜ੍ਹ ਹੈ, ਇਸ ਲਈ ਸਿੱਖਿਆ ਵਿਭਾਗ ਨੌਜਵਾਨਾਂ ਦੇ ਹਾਣ ਦੇ ਨਵੇਂ ਵਿੱਦਿਅਕ ਕੋਰਸ ਜਲਦ ਲੈ ਕੇ ਆ ਰਿਹਾ ਹੈ। ਮੈਂ ਹਮੇਸ਼ਾ ਕਿਸਾਨਾਂ ਦੀ ਹਮਾਇਤ ਕੀਤੀ ਹੈ ਅਤੇ ਜੋ ਤਿੰਨ ਕਾਲੇ ਖੇਤੀ ਕਾਨੂੰਨ ਆਏ ਸਨ, ਉਨ੍ਹਾਂ ਦੀ ਅਸਲ ਜੜ੍ਹ ਬਾਦਲ ਪਰਿਵਾਰ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਠੀਕ ਫ਼ੈਸਲੇ ਲੈਦੇਂ ਤਾਂ ਕਿਸਾਨਾਂ ਨੂੰ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਜੋ ਸੰਘਰਸ਼ ਕਰਨਾ ਪਿਆ, ਉਹ ਨਹੀਂ ਕਰਨਾ ਪੈਣਾ ਸੀ।
ਇਸ ਤੋਂ ਇਲਾਵਾਂ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਾਢੇ 3 ਸਾਲ ਪਹਿਲਾਂ ਇਹ ਕਹਿ ਦਿੱਤਾ ਸੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਨਾਲ ਰਲੇ ਹੋਏ ਹਨ ਜੋ ਕਿ ਅੱਜ ਸਾਰਿਆਂ ਨੂੰ ਸਾਫ਼ ਹੋ ਚੁੱਕਾ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਅਕਸਰ ਇਹ ਗੱਲ ਕਹਿੰਦੇ ਹਨ ਕਿ ਭਾਜਪਾ ਡਿਜ਼ਾਈਨ ਕਰਦੀ ਸੀ, ਕੈਪਟਨ ਅਮਰਿੰਦਰ ਸਿੰਘ ਚਲਾਉਂਦੇ ਸਨ ਅਤੇ ਬਾਦਲ ਉਸਦੀ ਸਪੋਰਟ ਕਰਦੇ ਸਨ।
ਇਸ ਮੌਕੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੱਲਬਾਤ ਕਰਦਿਆਂ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਅਤਿ ਨਿੰਦਣਯੋਗ ਦੱਸਿਆ ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਮਗਰ ਕਿੰਨਾ ਏਜੰਸੀਆਂ ਦਾ ਹੱਥ ਹੈ ਇਹ ਸਭ ਕੁਝ ਸਾਫ਼ ਹੋਣਾ ਚਾਹੀਦਾ ਹੈ।
ਇਹ ਵੀ ਪੜੋ:- ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ