ਸ੍ਰੀ ਮੁਕਤਸਰ ਸਾਹਿਬ: ਅੱਜ ਸ਼ਨੀਵਾਰ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਇੱਕ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਹੋਏ ਸਨ।
ਉੱਥੇ ਹੀ ਵੱਖ ਵੱਖ ਜਥੇਬੰਦੀਆਂ ਪੰਜਾਬ ਦੇ ਮੁੱਖ ਮੰਤਰੀ(Punjab Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਮਿਲਣ ਲਈ ਉਡੀਕ ਰਹੀਆਂ ਸਨ।
ਪ੍ਰਸ਼ਾਸਨ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਤੁਹਾਨੂੰ ਮਿਲਾਇਆ ਜਾਵੇਗਾ। ਪਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਗੱਡੀ ਰਾਹੀਂ ਇਨ੍ਹਾਂ ਮੁਲਾਜ਼ਮਾਂ ਨੂੰ ਬਿਨ੍ਹਾਂ ਮਿਲੇ ਚਲੇ ਗਏ।
ਗੁੱਸੇ ਵਿੱਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਉੱਥੇ ਹੀ ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣਾ ਚਾਹੁੰਦੇ ਸਨ ਪਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਾਨੂੰ ਮਿਲਣ ਨਹੀਂ ਦਿੱਤਾ।
ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਤੁਹਾਨੂੰ ਮਿਲਾਵਾਂਗੇ ਜੋ ਵੀ ਤੁਹਾਡੀਆਂ ਮੰਗਾਂ ਉਹ ਅਸੀਂ ਸੀਐਮ ਸਾਹਮਣੇ ਰੱਖਾਂਗੇ, ਪਰ ਪੰਜਾਬ ਦੇ ਮੁੱਖ ਮੰਤਰੀ ਸਾਨੂੰ ਬਿਨਾਂ ਮਿਲੇ ਚਲੇ ਗਏ।
ਉਹਨਾਂ ਕਿਹਾ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਠੇਕੇ 'ਤੇ ਕੰਮ ਕਰ ਰਹੇ ਹਾਂ ਪਰ ਸਰਕਾਰ ਸਾਨੂੰ ਪੱਕਾ ਨਹੀਂ ਕਰ ਰਹੀ। ਉਹਨਾਂ ਨੇ ਕਿਹਾ ਕਿ ਜਿੰਨਾ ਸਮਾਂ ਸਰਕਾਰ ਸਾਨੂੰ ਪੱਕਾ ਨਹੀਂ ਕਰਦੀ ਅਸੀਂ ਸੰਘਰਸ਼ ਕਰਦੇ ਰਹਾਂਗੇ।
ਇਹ ਵੀ ਪੜ੍ਹੋ:ਕਾਂਗਰਸ ਦੇ ਮੰਤਰੀਆਂ ਦੀ ਆਪਸ ’ਚ ਹੀ ਦਾਲ ਨਹੀਂ ਗਲ ਰਹੀ: ਭਗਵੰਤ ਮਾਨ