ETV Bharat / state

Exclusive Interview: ਪ੍ਰਕਾਸ਼ ਸਿੰਘ ਬਾਦਲ ਨੇ AAP ਬਾਰੇ ਕਹੀ ਵੱਡੀ ਗੱਲ, ਜਾਣੋ ਹੋਰ ਕੀ ਕੀਤੇ ਖੁਲਾਸੇ...

Punjab Assembly Election 2022: ਉਮਰ ਦਰਾਜ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਗਲੀ-ਗਲੀ ਜਾ ਕੇ ਖੁਦ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇੰਨੀ ਵੱਡੀ ਉਮਰ ਦੇ ਬਾਵਜੂਦ ਉਨ੍ਹਾਂ ਦੇ ਚੋਣ ਪ੍ਰਚਾਰ ਵਿੱਚ ਕੁੱਦਣ ਦੇ ਕੀ ਮਾਇਨੇ ਹਨ ਅਤੇ ਕੀ ਮਜਬੂਰੀਆਂ ਸਨ, ਇਸ ਸਬੰਧੀ ਸਾਡੀ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਖਾਸ ਗੱਲਬਾਤ ਕੀਤੀ।

ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ
ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ
author img

By

Published : Feb 15, 2022, 10:11 AM IST

ਲੰਬੀ: ਦੇਸ਼ ਦੇ ਇਤਿਹਾਸ ਵਿੱਚ ਉਮਰ ਦਰਾਜ਼ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਤੋਂ ਵਿਧਾਨ ਸਭਾ ਚੋਣ ਲੜ ਰਹੇ ਹਨ। ਬਾਦਲ ਇਸ ਵੇਲੇ 94 ਸਾਲਾਂ ਦੇ ਹਨ ਤੇ ਉਹ ਰੋਜ਼ਾਨਾ ਸਵੇਰੇ 10 ਵਜੇ ਆਪਣੇ ਹਲਕੇ ਲੰਬੀ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਚਲੇ ਜਾਂਦੇ ਹਨ। ਮਾਮੂਲੀ ਜਿਹੇ ਸਹਾਰੇ ਦੀ ਮੱਦਦ ਨਾਲ ਬਾਦਲ ਕਾਰ ਤੋਂ ਉਤਰਦੇ ਅਤੇ ਚੜ੍ਹਦੇ ਹਨ, ਬਾਦਲ ਇਕੱਠ ਨੂੰ ਕੁਰਸੀ ’ਤੇ ਬੈਠ ਕੇ ਸੰਬੋਧਿਤ ਕਰਦੇ ਹਨ।

ਇਹ ਵੀ ਪੜੋ: ਭਗਵੰਤ ਮਾਨ ਦਾ ਜਲੰਧਰ ਵਿਖੇ ਚੋਣ ਪ੍ਰਚਾਰ, ਕਹੀਆਂ ਵੱਡੀਆਂ ਗੱਲਾਂ

ਆਪਣੀ ਉਮਰ ਦੇ ਆਖ਼ਰੀ ਪੜਾਅ ਵਿੱਚ ਪ੍ਰਕਾਸ਼ ਸਿੰਘ ਬਾਦਲ ਚੋਣ ਪ੍ਰਚਾਰ ਨੂੰ ਹਾਲੇ ਵੀ ਬੜੀ ਦਿਲਚਸਪੀ ਨਾਲ ਲੈ ਰਹੇ ਹਨ। ਸਾਡੀ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਬਾਦਲ ਦਾ ਕਹਿਣਾ ਸੀ ਕਿ ਕਿਸੇ ਵੀ ਆਦਮੀ ਦੀ ਉਮਰ ਦਾ ਕੀ ਪਤਾ ਲੱਗਦਾ ਹੈ ਕਿਸਮਤ ਨੇ ਅਤੇ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਆਪਣੇ ਲੰਬੀ ਹਲਕੇ ਦੇ ਲੋਕਾਂ ਨਾਲ ਗਲੀ-ਗਲੀ ਜਾ ਕੇ ਮਿਲਣ ਦਾ ਫਿਰ ਮੌਕਾ ਦਿੱਤਾ ਹੈ। ਇਸੇ ਬਹਾਨੇ ਸਾਰੇ ਲੋਕਾਂ ਦੇ ਦਰਸ਼ਨ ਹੋ ਜਾਣਗੇ।

ਪਾਰਟੀ ਨੂੰ ਮੇਰੀ ਲੋੜ

ਇੰਨੀ ਲੰਬੀ ਉਮਰ ਦੇ ਬਾਵਜੂਦ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੇ ਜਾਣ ਦੀ ਕੀ ਮਜਬੂਰੀ ਸੀ ? ਇਸ ਪ੍ਰਸ਼ਨ ਦੇ ਜਵਾਬ ਵਿੱਚ ਪ੍ਰਕਾਸ਼ ਸਿੰਘ ਬਾਦਲ ਕਹਿੰਦੇ ਹਨ ਕਿ ਇੱਕ ਤਾਂ ਪਾਰਟੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ ਸੀ, ਜਦ ਕਿ ਪੰਜਾਬ ਨੂੰ ਬਰਬਾਦ ਕਰਨ ਲਈ ਆ ਰਹੀਆਂ ਕੁਝ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ ਦਾ ਜੁਆਬ ਦੇਣਾ ਉਨ੍ਹਾਂ ਦੀ ਮਜਬੂਰੀ ਵੀ ਸੀ, ਕਿਉਂਕਿ 60 ਸਾਲਾਂ ਤੋਂ ਉਹ ਪੰਜਾਬ ਦੀ ਰਾਜਨੀਤੀ ਵਿੱਚ ਸਿਰਫ਼ ਪੰਜਾਬ ਦੀ ਭਲਾਈ ਲਈ ਹੀ ਸੰਘਰਸ਼ ਕਰਦੇ ਆ ਰਹੇ ਹਨ।

ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ

ਆਪ ’ਤੇ ਨਿਸ਼ਾਨਾ

ਪ੍ਰਕਾਸ਼ ਸਿੰਘ ਬਾਦਲ ਆਪਣੇ ਸੰਬੋਧਨਾਂ ਵਿੱਚ ਸਿੱਧਾ ਸਿੱਧਾ ਨਿਸ਼ਾਨਾ ਆਮ ਆਦਮੀ ਪਾਰਟੀ ਨੂੰ ਵੀ ਬਣਾ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਸਿੱਧੇ ਤੌਰ ’ਤੇ ਪ੍ਰਦੂਸ਼ਣ ਦੇ ਇਲਜ਼ਾਮ ਪੰਜਾਬ ਦੇ ਕਿਸਾਨਾਂ ਅਤੇ ਹੋਰ ਲੋਕਾਂ ’ਤੇ ਲਾ ਰਹੀ ਹੈ। ਆਮ ਆਦਮੀ ਪਾਰਟੀ ਕਹਿੰਦੀ ਹੈ ਕਿ ਦਿੱਲੀ ਵਿੱਚ ਪ੍ਰਦੂਸ਼ਣ ਵਾਲਾ ਧੂੰਆਂ ਪੰਜਾਬ ਦੇ ਕਿਸਾਨ ਭੇਜਦੇ ਹਨ, ਦਿੱਲੀ ਵਿੱਚ ਪ੍ਰਦੂਸ਼ਣ ਪੰਜਾਬ ਦੇ ਥਰਮਲ ਪਲਾਂਟਾਂ ਵੱਲੋਂ ਪੈਦਾ ਜਾਂਦਾ ਹੈ ਜਦਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਦੇ ਪਾਣੀ ’ਤੇ ਵੀ ਅੱਖ ਰੱਖੀ ਬੈਠੇ ਹਨ, ਜੋ ਉਹ ਦਿੱਲੀ ਨੂੰ ਦੇਣਾ ਚਾਹੁੰਦੇ ਹਨ।

ਇਹ ਵੀ ਪੜੋ: CM ਚੰਨੀ ਨੇ ਕਿਹਾ ਕਿ ਮੈਂ ਕੋਈ ਅੱਤਵਾਦੀ ਨਹੀਂ ਹਾਂ, ਜਿਸ ਨੂੰ ਭਾਜਪਾ ਨੇ ਰੋਕਿਆ

ਹਲਕੇ ਦੇ ਲੋਕਾਂ ਦੇ ਵਿਚਾਰ

ਵੱਡੀ ਉਮਰ ਦੇ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਵਿਚ ਉਤਰਨ ਅਤੇ ਚੋਣ ਪ੍ਰਚਾਰ ਕਰਨ ਨੂੰ ਲੈ ਕੇ ਉਨ੍ਹਾਂ ਦੇ ਹਲਕੇ ਦੇ ਲੋਕਾਂ ਦੇ ਵਿਚਾਰ ਵੱਖਰੇ-ਵੱਖਰੇ ਹਨ, ਕੁਝ ਲੋਕਾਂ ਦਾ ਕਹਿਣਾ ਸੀ ਕਿ ਜੇਕਰ ਪਾਰਟੀ ਤੇ ਮੁਸ਼ਕਲ ਆਵੇ ਤਾਂ ਬਾਦਲ ਦਾ ਆਉਣਾ ਬਣਦਾ ਹੈ ਜਦਕਿ ਕੁਝ ਦਾ ਕਹਿਣਾ ਸੀ ਕਿ ਹੁਣ ਕਮਾਨ ਨੌਜਵਾਨਾਂ ਦੇ ਹੱਥ ਵਿੱਚ ਸੰਭਾਲਦੀ ਤਾਂ ਬਾਦਲ ਨੂੰ ਘਰ ਬੈਠ ਜਾਣਾ ਚਾਹੀਦਾ ਸੀ।

ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ

ਲੰਬੀ ਸੀਟ (Lambi assembly constituency)

ਜੇਕਰ ਲੰਬੀ ਸੀਟ (Lambi assembly constituency) ਦੀ ਗੱਲ ਕੀਤੀ ਜਾਵੇ ਤਾਂ ਇਥੇ ਸ਼ੁਰੂ ਤੋਂ ਲੈ ਕੇ ਹੁਣ ਤਕ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਹੀ ਕਬਜਾ ਰਿਹਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਲੰਬੀ ਪਿੰਡ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਲੰਬੀ ਸੀਟ (Lambi assembly constituency) ’ਤੇ 85.77 ਫੀਸਦ ਵੋਟਿੰਗ ਹੋਈ ਸੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪ੍ਰਕਾਸ਼ ਸਿੰਘ ਬਾਦਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੰਬੀ ਵਿਧਾਨ ਸਭਾ ਸੀਟ (Lambi assembly constituency) ਤੋਂ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਇਆ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਨੂੰ 66,375 ਵੋਟਾਂ ਮਿਲੀਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ 43,605 ਵੋਟਾਂ ਪਈਆਂ ਸਨ। ਉਥੇ ਹੀ ਤੀਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਰਹੇ ਸਨ, ਜਿਹਨਾਂ ਨੂੰ 21,254 ਵੋਟਾਂ ਪਈਆਂ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.