ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਦੇ ਹਲਕਾ ਦੋਦਾ ਪਿੰਡ ਵਿਚ ਹੋਣ ਵਾਲੀ ਰੈਲੀ ਵਿੱਚ ਪਹੁੰਚਣ ਵਾਲੇ ਸਨ। ਉਸ ਤੋਂ ਪਹਿਲਾਂ ਹੀ ਖੇਤ ਮਜ਼ਦੂਰ ਯੂਨੀਅਨ (Farm Workers Union)ਵੱਲੋਂ ਸੜਕ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ (Slogans against the government) ਕੀਤੀ ਗਈ।
ਪ੍ਰਦਰਸ਼ਨਕਾਰੀ ਤਰਸੇਮ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸਨ। ਜਿਸ ਤਰ੍ਹਾਂ ਬਿਜਲੀ ਦੇ ਬਿੱਲ ਮੁਆਫ ਕੀਤੇ ਜਾਣ (Bills to be waived) ਕੱਟੇ ਮੀਟਰਾਂ ਨੂੰ ਵਾਪਸ ਲਗਾਇਆ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਚਾਰ-ਪੰਜ ਮਰਲਿਆਂ ਦੇ ਪਲਾਟ ਦਿੱਤੇ ਜਾਣ।
ਸਰਕਾਰ ਵੱਲੋਂ ਇਨ੍ਹਾਂ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਕਰਕੇ ਅਸੀਂ ਯੂਨੀਅਨ ਨੇ ਫੈਸਲਾ ਲਿਆ ਸੀ ਕਿ ਜਿੱਥੇ ਵੀ ਪੰਜਾਬ ਸਰਕਾਰ ਦੇ ਮੰਤਰੀ ਜਾਣਗੇ ਜਾਂ ਕੋਈ ਐਮਐਲਏ ਹੋਣਗੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਜੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ।ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾਂ ਮੰਨੀਆਂ ਤਾਂ ਅਸੀਂ ਆਉਣ ਵਾਲੇ ਦਿਨਾਂ ਵਿਚ ਵਿਰੋਧ ਜਾਰੀ ਰੱਖਾਗੇ।
ਇਹ ਵੀ ਪੜੋ:LIVE UPDATE: ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ‘ਚ ਹੋਇਆ ਧਮਾਕਾ, 1 ਦੀ ਮੌਤ