ਸ੍ਰੀ ਮੁਕਤਸਰ ਸਾਹਿਬ: ਸੂਬੇ ਦੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਮਸਲਾ ਹੱਲ ਹੁੰਦਾ ਵਿਖਾਈ ਨਹੀਂ ਦੇ ਰਿਹਾ ਅਤੇ ਜਿਉਂ ਦਾ ਤਿਉਂ ਲਟਕਦਾ ਵਿਖਾਈ ਦੇ ਰਿਹਾ ਹੈ। ਕੋਈ ਹੱਲ ਨਾ ਨਿਕਲਣ ਦੀ ਵਜ੍ਹਾ ਕਾਰਨ ਕਿਸਾਨ (farmers) ਲਗਾਤਾਰ ਪਰਾਲ ਨੂੰ ਅੱਗ ਲਗਾ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਕਿਸਾਨਾਂ (farmers) ਦੇ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ।
ਅੱਗ ਲਗਾਉਣ ਵਾਲੇ ਕਿਸਾਨਾਂ ਦਾ ਕਹਿਣੈ ਕਿ ਉਨ੍ਹਾਂ ਨੂੰ ਮਜ਼ਬੂਰਨ ਪਰਾਲ ਨੂੰ ਅੱਗ ਲਗਾਉਣ ਪੈਂਦੀ ਹੈ ਕਿਉਂਕਿ ਜੇ ਉਹ ਇਸ ਤਰ੍ਹਾਂ ਕਰਦੇ ਹਨ ਤਾਂ ਉਨ੍ਹਾਂ ਨੂੰ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਦੇ ਨਾਲ ਉਨ੍ਹਾਂ ਦਾ ਠੇਕਾ ਵੀ ਪੂਰਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਕੋਈ ਹੱਲ ਕਰਨਾ ਚਾਹੁੰਦੀ ਹੈ ਤਾਂ ਸਰਕਾਰ ਨੂੰ ਕਿਸਾਨਾਂ ( farmers ) ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀ ਕਾਂਡ ’ਚ ਸਰਕਾਰ ਦੀ ਐਸਐਲਪੀ ’ਤੇ ਮੁਲਜਮਾਂ ਨੂੰ ਨੋਟਿਸ ਜਾਰੀ
ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ (Deputy Commissioner) ਦਾ ਕਹਿਣਾ ਸੀ ਕਿ ਜੋ ਵੀ ਕਿਸਾਨ ਰਹਿੰਦ-ਖੂੰਹਦ ਪਰਾਲੀ ਨੂੰ ਅੱਗ ਲਗਾਉਣਗੇ ਉਸ ’ਤੇ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪਰਾਲੀ ਨੂੰ ਲਗਾਈ ਹੋਈ ਅੱਗ ਨਾਲ ਪ੍ਰਦੂਸ਼ਣ ਫੈਲਦਾ ਹੈ ਤੇ ਹਵਾ ਵੀ ਖ਼ਰਾਬ ਹੋ ਜਾਂਦੀ ਹੈ।
ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਦੀ ਫਿਲਮ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਸਿਨਮਾ ਘਰ ਨੂੰ ਜਿੰਦਰਾ