ETV Bharat / state

ਬਿਜਲੀ ਸਮੱਸਿਆ ਨੂੰ ਲੈਕੇ ਕਿਸਾਨਾਂ ਨੇ ਡੀਸੀ ਦਫ਼ਤਰ ਨੂੰ ਪਾਇਆ ਘੇਰਾ - DC office

ਝੋਨੇ ਦੀ ਬਿਜਾਈ ਦੌਰਾਨ ਲੱਗ ਰਹੇ ਬਿਜਲੀ ਦੇ ਕੱਟਾਂ ਤੇ ਨਹਿਰੀ ਪਾਣੀ ਦੀ ਸਮੱਸਿਆ ਨੂੰ ਲੈਕੇ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰੇਸ਼ਾਨ ਕਿਸਾਨਾਂ ਦੇ ਵੱਲੋਂ ਡੀਸੀ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ ਹੈ ਤੇ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਗਈ ਹੈ।

ਬਿਜਲੀ ਸਮੱਸਿਆ ਨੂੰ ਲੈਕੇ ਕਿਸਾਨਾਂ ਨੇ ਡੀਸੀ ਦਫ਼ਤਰ ਨੂੰ ਪਾਇਆ ਘੇਰਾ

author img

By

Published : Jul 2, 2021, 7:45 PM IST

ਸ੍ਰੀ ਮੁਕਤਸਰ ਸਾਹਿਬ: ਝੋਨੇ ਦੀ ਬਿਜਾਈ ਪੂਰੇ ਪੰਜਾਬ ਵਿੱਚ ਚੱਲ ਰਹੀ ਹੈ ਅਤੇ ਇਸ ਕਾਰਨ ਕਿਸਾਨਾਂ ਨੂੰ ਬਿਜਲੀ ਅਤੇ ਨਹਿਰੀ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਦੀ ਸਮੱਸਿਆ ਨੂੰ ਲੈਕੇ ਕਿਸਾਨਾਂ ਦੇ ਵਿੱਚ ਸਰਕਾਰ ਤੇ ਪ੍ਰਸ਼ਾਸਨ ਦੇ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਮੱਸਿਆ ਨੂੰ ਲੈਕੇ ਕਿਸਾਨਾਂ ਦੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਡੀਸੀ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਦੇ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਕਿਸਾਨਾਂ ਵੱਲੋਂ ਡੀਸੀ ਦਫ਼ਤਰ ਬਾਹਰ ਜ਼ੋਰਦਾਰ ਮੁਜ਼ਾਹਰਾ

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ 8 ਘੰਟੇ ਸਰਕਾਰ ਦੁਆਰਾ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ । ਕਿਸਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਰਫ ਦਿਨ ਅਤੇ ਰਾਤ ਨੂੰ 5 ਘੰਟੇ ਬਿਜਲੀ ਸਪਲਾਈ ਦਿੱਤੀ ਜਾਂਦੀ ਹੈ ਤੇ ਜਿਸ ਕਾਰਨ ਉਨ੍ਹਾਂ ਨੂੰ ਝੋਨੇ ਦੀ ਬਿਜਾਈ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਸ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਸੀ ਪਰ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਿਸ ਕਰਕੇ ਉਨ੍ਹਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਸਮੱਸਿਆ ਦੇ ਹੱਲ ਨਾ ਹੋਣ ਕਾਰਨ ਹੀ ਉਨ੍ਹਾਂ ਦੇ ਵੱਲੋਂ ਡੀਸੀ ਦਫਤਰ ਦੇ ਬਾਹਰ ਧਰਨਾ ਦੇਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ:ਜਲੰਧਰ: ਬਿਜਲੀ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਵੱਲੋਂ ਰੋਡ ਜਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.