ਸ੍ਰੀ ਮੁਕਤਸਰ ਸਾਹਿਬ: ਕੇਂਦਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਦਾ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ 'ਚ ਵੀ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡੀ.ਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਕੋਲੋਂ ਆੜ੍ਹਤੀਆਂ ਵਲੋਂ ਮੰਡੀ 'ਚ ਫ਼ਸਲ ਸੁੱਟਣ ਲਈ ਜ਼ਮੀਨ ਦੀ ਜਮ੍ਹਾਂਬੰਦੀ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਕਿ ਜਿਨ੍ਹਾਂ ਕਿਸਾਨਾਂ ਕੋਲ ਖੁਦ ਦੀ ਜ਼ਮੀਨ ਹੈ ਉਹ ਜਮ੍ਹਾਂਬੰਦੀ ਦੇ ਸਕਦੇ ਹਨ ਜਦਕਿ ਠੇਕੇ 'ਤੇ ਖੇਤੀ ਕਰਨ ਵਾਲੇ ਕਿਸਾਨ ਕਿਥੋਂ ਜ਼ਮੀਨ ਦੀ ਜਮ੍ਹਾਂਬੰਦੀ ਲੈ ਕੇ ਆਉਣਗੇ।
ਉਨ੍ਹਾਂ ਦਾ ਕਹਿਣਾ ਕਿ ਇਸ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦਾ ਵੱਡਾ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਜੋ ਕਣਕ ਦਾ ਕੋਟਾ ਸੀ ਚਾਰ ਪ੍ਰਤੀਸ਼ਨ ਤੋਂ ਘਟਾ ਕੇ ਦੋ ਪ੍ਰਤੀਸ਼ਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਕਣਕ ਦੀ ਭਰਾਈ ਲਈ ਉਸਦੀ ਨਮੀ ਚੌਦਾਂ ਹੁੰਦੀ ਸੀ ਜੋ ਸਰਕਾਰ ਵਲੋਂ ਬਾਰ੍ਹਾਂ ਕਰ ਦਿੱਤੀ ਗਈ ਹੈ।
ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਇਨ੍ਹਾਂ ਗੱਲਾਂ 'ਤੇੁ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਸਰਕਾਰ ਐੱਫ.ਸੀ.ਆਈ ਨੂੰ ਬੰਦ ਕਰਨ ਲਈ ਚਾਲਾਂ ਖੇਡ ਰਹੀ ਹੈ, ਜੋ ਬੰਦ ਨਹੀਂ ਹੋਣੀ ਚਾਹੀਦੀ। ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਸੰਘਰਸ਼ ਨੂੰ ਵੱਡੇ ਪੱਧਰ 'ਤੇ ਉਲੀਕਿਆ ਜਾਵੇਗਾ।
ਇਹ ਵੀ ਪੜ੍ਹੋ:ਕੋਰੋਨਾ ਹਦਾਇਤਾਂ ਤਹਿਤ ਰੈਲੀ ਕਰੇਗੀ ਆਮ ਆਦਮੀ ਪਾਰਟੀ- ਭਗਵੰਤ ਮਾਨ