ਸ੍ਰੀ ਮੁਕਤਸਰ ਸਾਹਿਬ: ਦਿੱਲੀ ਜਿੱਤ ਤੋਂ ਬਾਅਦ ਕਿਸਾਨਾਂ (Farmers) ਨੇ ਹੁਣ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਪੰਜਾਬ ਵਿੱਚ 5 ਰੋਜ਼ਾਂ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ Farmers) ਨੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ (Offices of Deputy Commissioners) ਬਾਹਰ ਧਰਨੇ ਸ਼ੁਰੂ ਕੀਤੇ ਗਏ ਹਨ। ਜਿਸ ਤਹਿਤ ਕਿਸਾਨਾਂ (Farmers) ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਰਨਰਾਂ ਦੇ ਦਫ਼ਤਰਾਂ ਬਾਹਰ ਦਿਨ-ਰਾਤ ਦਾ ਪੱਕਾ ਮੋਰਚਾ ਖੋਲ੍ਹਿਆ ਗਿਆ ਹੈ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ‘ਚ ਵੀ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨਾਂ ਨੇ ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ (Congress party government) ਨੂੰ ਆਪਣੇ ਵਾਅਦੇ ਯਾਦ ਕਰਵਾਉਂਦੇ ਕਿਹਾ ਕਿ ਉਸ ਸਮੇਂ ਕਿਸਾਨਾਂ ਨਾਲ ਪੂਰਨ ਕਰਜ਼ ਮੁਆਫ਼ੀ ਦਾ ਵਾਅਦਾ ਕੀਤਾ ਗਿਆ ਸੀ, ਜੋ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਕਿਸਾਨਾਂ (Farmers) ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆ (Farmers' issues) ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਪਹਿਲਾਂ ਆਪ ਹੀ ਕਿਸਾਨਾਂ (Farmers) ਨਾਲ ਮੀਟਿੰਗ ਕਰਨ ਦਾ ਸਮਾਂ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਵੱਲੋਂ ਆਪ ਹੀ ਇਸ ਮੀਟਿੰਗ ਨੂੰ ਮੁਲਤੱਬੀ ਕਰ ਦਿੱਤੀ। ਜਿਸ ਨੂੰ ਲੈਕੇ ਕਿਸਾਨਾਂ (Farmers) ਵਿੱਚ ਭਾਰੀ ਰੋਸ ਹੈ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਸਾਰੇ ਕਿਸਾਨਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ (Government of Punjab) ਵੱਲੋਂ ਮੁਆਵਜ਼ੇ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਨਾਲ ਹੀ ਇਨ੍ਹਾਂ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਸੀ, ਪਰ ਹਾਲੇ ਤੱਕ ਨਾ ਤਾਂ ਪੰਜਾਬ ਸਰਕਾਰ (Government of Punjab) ਨੇ ਇਨ੍ਹਾਂ ਪੀੜਤ ਕਿਸਾਨ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦਿੱਤਾ ਹੈ ਅਤੇ ਨਾ ਹੀ ਕਿਸੇ ਪਰਿਵਾਰ ਨੂੰ ਨੌਕਰੀ ਦਿੱਤੀ ਹੈ।
ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਕੀਆਂ ਰੇਲਾਂ, ਯਾਤਰੀ ਪਰੇਸ਼ਾਨ