ਸ੍ਰੀ ਮੁਕਤਸਰ ਸਾਹਿਬ: ਕੁਝ ਦਿਨ ਪਹਿਲਾਂ ਬੀਜੇਪੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਕੁੱਟਮਾਰ ਨੂੰ ਲੈ ਕੇ ਬੀਜੇਪੀ ਵੱਲੋਂ ਮਲੋਟ ਸ਼ਹਿਰ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ। ਪਰ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਇਸ ਬੰਦ ਦਾ ਵਿਰੋਧ ਕੀਤਾ ਗਿਆ। ਬੰਦ ਤੋਂ ਭੜਕੇ ਕਿਸਾਨਾਂ ਨੇ ਮਲੋਟ ਸ਼ਹਿਰ ਅਤੇ ਬਠਿੰਡਾ ਬਾਈਪਾਸ ਚੌਂਕ ਚ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ।
ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੀ ਪੂਰੇ ਪ੍ਰਬੰਧ
ਧਰਨੇ ਦੌਰਾਨ ਬਠਿੰਡਾ, ਮੁਕਤਸਰ, ਡੱਬਵਾਲੀ ਅਤੇ ਅਬੋਹਰ ਨੂੰ ਜਾਣ ਵਾਲੇ ਰਸਤੇ ਦੀ ਆਵਾਜਾਈ ਠੱਪ ਕਰ ਦਿੱਤੀ ਗਈ ਅਤੇ ਪੂਰਾ ਮਲੋਟ ਸਹਿਰ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਿਸੇ ਵੀ ਤਰਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੇ ਪ੍ਰਬੰਧ ਕੀਤੇ ਗਏ ਸੀ।
ਇਹ ਵੀ ਪੜੋ: ਪੰਜਾਬ ਪੁਲਿਸ ਦੇ ਹਰਦੀਪ ਸਿੰਘ ਬਣੇ ਸੀਨੀਅਰ ਮਿਸਟਰ ਪੰਜਾਬ 2021
ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੱਗ ਕੀਤੀ ਕਿ ਬੀਜੇਪੀ ਵਿਧਾਇਕ ਦੀ ਕੁੱਟਮਾਰ ਮਾਮਲੇ ’ਤੇ ਜਿਨ੍ਹਾਂ ਕਿਸਾਨਾਂ ਤੇ ਝੁਠੇ ਪਰਚੇ ਦਰਜ ਕੀਤੇ ਹਨ ਉਨ੍ਹਾਂ ਪਰਚਿਆਂ ਨੂੰ ਰੱਦ ਕੀਤੇ ਜਾਣ। ਨਾਲ ਹੀ ਕਿਸਾਨਾਂ ਨੇ ਕਿਹਾ ਕਿ ਜੋ ਵੀ ਇਸ ਮਾਮਲੇ ਚ ਦੋਸ਼ੀ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਕਾਬਿਲੇਗੌਰ ਹੈ ਕਿ ਇਸ ਧਰਨੇ ’ਚ ਗਿੱਦੜਬਾਹਾ ਅਤੇ ਮਲੋਟ ਦੇ ਪਿੰਡਾਂ ਦੇ ਲੋਕਾਂ ਵੱਲੋਂ ਟਰੈਕਟਰ ਟਰਾਲੀਆਂ ਨੂੰ ਭਰ ਕੇ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ।