ਸ੍ਰੀ ਮੁਕਤਸਰ ਸਾਹਿਬ: ਕਿਸਾਨਾਂ ਨੇ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਵੱਡੀ ਪੱਧਰ 'ਤੇ ਕਿਸਾਨ ਯੂਨੀਅਨ ਉਗਰਾਹਾਂ ਦੇ 5 ਜਿਲ੍ਹਿਆਂ ਦੇ ਕਿਸਾਨਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal's) ਦੀ ਪਿੰਡ ਬਾਦਲ ਵਿਖੇ ਕੋਠੀ ਦਾ ਘਿਰਾਉ ਕਰਨ ਲਈ ਪੁੱਜੇ।
ਜਿਨ੍ਹਾਂ ਨੂੰ ਪਿੰਡ ਬਾਦਲ ਵਿਖੇ ਪੁਲਿਸ ਵੱਲੋਂ ਬੈਰੀਗੇਟ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪਰ ਕਿਸਾਨ ਬੈਰੀਗੇਟ ਤੋੜ੍ਹ ਕੇ ਮਨਪ੍ਰੀਤ ਬਾਦਲ ਦੀ ਕੋਠੀ ਦੇ ਅੱਗੇ ਕਿਸਾਨ ਧਰਨਾ ਲਗਾ ਕੇ ਬੈਠ ਗਏ। ਉਨ੍ਹਾਂ ਨੇ ਚੇਤਵਾਨੀ ਦਿੱਤੀ ਹੈ ਕਿ ਜਿਨ੍ਹਾਂ ਚਿਰ ਸਰਕਾਰ ਮੁਆਵਜ਼ੇ ਦਾ ਪੱਕਾ ਐਲਾਨ ਨਹੀਂ ਕਰਦੀ, ਉਦੋਂ ਤੱਕ ਅਸੀਂ ਇਸੇ ਤਰ੍ਹਾਂ ਲਗਾਤਾਰ ਅਣਮਿੱਥੇ ਸਮੇਂ ਲਈ ਧਰਨਾ ਲਗਾਈ ਰੱਖਾਂਗੇ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਮਾੜੇ ਬੀਜਾਂ ਅਤੇ ਮਾੜੀਆਂ ਦਵਾਈਆਂ ਕਾਰਨ ਕਿਸਾਨਾਂ ਦੀ ਨਰਮੇਂ ਦੀ ਫਸਲ ਉਪਰ ਹੋਏ ਗ਼ੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ। ਉਨ੍ਹਾਂ ਕਿਸਾਨਾਂ ਦੀ ਫਸਲਾਂ ਦੇ ਯੋਗ ਮੁਆਵਜ਼ੇ ਲਈ ਕਿਸਾਨ ਯੂਨੀਅਨ ਉਗਰਾਹਾਂ ਦੇ 5 ਜਿਲ੍ਹਿਆਂ ਦੇ ਕਿਸਾਨਾਂ ਵੱਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਪਿੰਡ ਬਾਦਲ ਕੋਠੀ ਦਾ ਘਿਰਾਉ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਆਪਣੇ ਪਰਿਵਾਰਾਂ ਸਮੇਤ ਪੁੱਜੇ ਹਨ।
ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹਨ। ਕਿਸਾਨ ਆਗੂਆ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨੂੰ ਰੋਕਾ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪਰ ਕਿਸਾਨ ਰੋਕਾਂ ਹਟਾ ਕੇ ਕੋਠੀ ਅੱਗੇ ਪੁੱਜੇ ਹਨ। ਉਨ੍ਹਾਂ ਕਿਹਾ ਕਿਸਾਨਾਂ ਵੱਲੋਂ ਲੰਗਰ ਪਾਣੀ ਦਾ ਪੂਰਾ ਪ੍ਰਬੰਧ ਹੈ। ਜਿਨ੍ਹਾਂ ਚਿਰ ਸਰਕਾਰ ਕਿਸਾਨ ਨੂੰ 60 ਹਜ਼ਾਰ ਪ੍ਰਤੀ ਏਕੜ ਅਤੇ 30 ਹਜ਼ਾਰ ਮਜਦੂਰ ਨੂੰ ਮੁਆਵਜ਼ੇ ਦਾ ਐਲਾਨ ਨਹੀਂ ਕਰਦੀ ਉਦੋਂ ਤੱਕ ਸਾਡਾ ਧਰਨਾ ਇਸੇ ਤਰ੍ਹਾਂ ਲਗਾਤਾਰ ਦਿਨ ਰਾਤ ਜਾਰੀ ਰਹੇਗਾ।
ਗੁਲਾਬੀ ਸੁੰਡੀ ਪ੍ਰਭਾਵਿਤ ਖੇਤਾਂ ਦਾ ਯੂਨੀਵਰਸਟੀ ਲੁਧਿਆਣਾ ਨੇ ਇਸ ਤਰ੍ਹਾਂ ਲਿਆ ਜਾਇਜ਼ਾ
ਬਰਨਾਲਾ ਜ਼ਿਲ੍ਹੇ ਦੇ ਪਿੰਡ ਰੂੜੇਕੇ ਖੁਰਦ ਵਿਖੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (Agricultural University Ludhiana) ਦੇ ਅਧਿਕਾਰੀਆਂ ਦੀ ਟੀਮ ਵੱਲੋਂ ਗੁਲਾਬੀ ਸੁੰਡੀ ਪ੍ਰਭਾਵਿਤ ਨਰਮੇ ਦੀ ਫਸਲ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਅਧਿਕਾਰੀਆਂ ਦੀ ਟੀਮ ਨੇ ਜਿੱਥੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਵਾਲੀ ਫਸਲ ਦੇ ਲੱਛਣ-ਰੋਕਥਾਮ ਬਾਰੇ ਜਾਣਕਾਰੀ ਦਿੱਤੀ, ਉਥੇ ਹੀ ਕਿਸਾਨਾਂ ਨੂੰ ਅਗਲੀ ਵਾਰ ਤੋਂ ਪਹਿਲਾਂ ਤੋਂ ਹੀ ਸੁਚੇਤ ਰਹਿਣ ਲਈ ਵੀ ਕਿਹਾ ਗਿਆ।
ਇਹ ਵੀ ਪੜ੍ਹੋ:- ਡੀਜੀਪੀ ਦੀ ਨਿਯੁਕਤੀ 'ਤੇ ਸਵਾਲ ਚੁੱਕਣ ਵਾਲੇ ਸਿੱਧੂ ਖੁਦ ਫਸੇ