ਗਿੱਦੜਬਾਹਾ: ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਇੱਕ ਪਾਸੇ ਜਿੱਥੇ ਕਿਸਾਨਾਂ ਵੱਲੋਂ ਬੀਜੇਪੀ ਦੇ ਲੀਡਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਵੀ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਗਿੱਦੜਬਾਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ‘ਤੇ ਇਲਜ਼ਾਮ ਲਗਾਏ ਹਨ, ਕਿ ਉਹ ਕਿਸਾਨਾਂ ਦਾ ਨਹੀਂ, ਬਲਕਿ ਬੀਜੇਪੀ ਦਾ ਸਾਥ ਦੇ ਰਹੇ ਹਨ। ਤੇ ਅਜਿਹਾ ਕਰਕੇ ਉਹ ਕਿਸਾਨਾਂ ਤੇ ਪੰਜਾਬ ਨਾਲ ਧੋਖਾਂ ਕਰ ਰਹੇ ਹਨ।
ਉੱਥੇ ਹੀ ਸੁਖਬੀਰ ਬਾਦਲ ਦੇ ਕਿਸਾਨਾਂ ਦੇ ਵਿਰੋਧ ਬਾਰੇ ਬੋਲਦਿਆਂ ਕਿਹਾ, ਕਿ ਜੋ ਅੰਦਰ ਬੈਠੇ ਹਨ, ਉਹ ਵੀ ਕਿਸਾਨ ਹੀ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ, ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਏਗੀ, ਤਾਂ ਤਿੰਨੇ ਕਾਨੂੰਨ ਰੱਦ ਹੋਣਗੇ
ਹਾਲਾਂਕਿ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਵੀ ਕੀਤੀ ਹੈ। ਉਨ੍ਹਾਂ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 2022 ਦੀਆਂ ਚੋਣਾਂ ਲਈ ਉਮੀਦਵਾਰ ਐਲਨਿਆ ਹੈ।