ਸ੍ਰੀ ਮੁਕਤਸਰ ਸਾਹਿਬ: ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ ਦੋਦਾ ਪਿੰਡ ਵਿਖੇ ਝੰਡਾ ਮਾਰਚ ਦੌਰਾਨ ਖੇਤਾਂ ਦੇ ਵਿੱਚ ਪਈ ਪਰਾਲੀ ਨੂੰ ਅੱਗ ਲਗਾਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਸਰਕਾਰ ਦੀਆਂ ਗ਼ਲਤ ਨੀਤੀਆਂ ਜ਼ਿੰਮੇਵਾਰ ਹੈ।
ਭਾਰਤੀ ਕਿਸਾਨ ਉਗਰਾਹਾਂ ਦੇ ਸੱਦੇ ਉੱਤੇ ਬਲਾਕ ਦਰਬਾਰ ਵੱਲੋਂ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਹੇਠ ਬੱਸ ਅੱਡਾ ਦੋਦਾ ਤੋਂ ਇੱਕ ਝੰਡਾ ਮਾਰਚ ਕੱਢਿਆ ਗਿਆ, ਜੋ ਵੱਖ-ਵੱਖ ਪਿੰਡਾਂ ਵਿੱਚ ਮਾਰਚ ਕੱਢਦੇ ਹੋਇਆ, ਉਨ੍ਹਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ।
ਜ਼ਿਲ੍ਹੇ ਦੇ ਜਰਨਲ ਸਕੱਤਰ ਗੁਰਭਗਤ ਭਲਾਈਆਣਾ ਨੇ ਸੂਬੇ ਅਤੇ ਕੇਂਦਰ ਸਰਕਾਰ ਉੱਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਨਵੀਆਂ ਤੇ ਸਨਅਤੀ ਨੀਤੀਆਂ ਤਹਿਤ ਵਿਸ਼ਵ ਵਪਾਰ ਦੀਆਂ ਸ਼ਰਤਾਂ ਅਨੁਸਾਰ ਅੱਜ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਲਾਹੇਵੰਦ ਭਾਅ ਨਹੀਂ ਦਿੱਤੇ। ਸਰਕਾਰ ਦੀਆਂ ਬੇਧਿਆਨੀਆਂ ਕਾਰਨ ਬਾਜ਼ਾਰ ਵਿੱਚ ਨਕਲੀ ਬੀਜਾਂ ਖਾਦਾਂ ਸਪਰੇਆਂ ਕਾਰਨ ਫ਼ਸਲਾਂ ਦਾ ਝਾੜ ਘੱਟ ਨਿਕਲਣ ਤੇ ਕਿਸਾਨ ਪਹਿਲਾਂ ਹੀ ਨਿਰਾਸ਼ ਹਨ ਤੇ ਹੁਣ ਸਰਕਾਰ ਖੁਦ ਪਰਾਲੀ ਦਾ ਹੱਲ ਕਰਨ ਦੀ ਥਾਂ 'ਤੇ ਇਸ ਨੂੰ ਅੱਗ ਲਗਾ ਰਹੇ ਕਿਸਾਨਾਂ ਉੱਪਰ ਮਾਮਲੇ ਮਾਮਲੇ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ੁਰਮਾਨੇ ਅਤੇ ਜ਼ਮੀਨ ਉੱਤੇ ਲਾਲ ਐਂਟਰੀ ਕਰਨ ਦਾ ਕਹਿ ਕੇ ਡਰਾਇਆ ਧਮਕਾਇਆ ਜਾ ਰਿਹਾ ਹੈ।
ਉਨ੍ਹਾਂ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਸਰਕਾਰਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਿੱਲੀ ਦੀਆਂ ਹਦਾਇਤਾਂ ਲਾਗੂ ਕਰਨ। ਜੇ ਇਹ ਹਦਾਇਤਾਂ ਨਹੀਂ ਲਾਗੂ ਹੁੰਦੀਆਂ ਤਾਂ ਸਰਕਾਰ ਹਰ ਇੱਕ ਕਿਸਾਨ ਨੂੰ ਪ੍ਰਤੀ ਏਕੜ 600 ਰੁਪਿਆ ਦੇਵੇ, ਤਾਂ ਜੋ ਕਿਸਾਨ ਆਪਣੀ ਭਰਪਾਈ ਕਰ ਸਕੇ।
ਇਹ ਵੀ ਪੜ੍ਹੋ: ਸੱਜਣ ਕੁਮਾਰ ਨੂੰ ਨਹੀਂ ਮਿਲੀ ਰਾਹਤ, SC ਨੇ ਮੈਡੀਕਲ ਜਾਂਚ ਲਈ ਬੋਰਡ ਸਥਾਪਤ ਕਰਨ ਦੇ ਦਿੱਤੇ ਹੁਕਮ
ਦੂਜੇ ਪਾਸੇ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਬਾਰੇ ਡੀਸੀ ਮੁਕਤਸਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ, ਉਨ੍ਹਾਂ ਵਿਰੁੱਧ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਹੁਣ ਤੱਕ ਜ਼ਿਲ੍ਹਾ ਮੁਕਤਸਰ ਵਿੱਚ ਕਰੀਬ 16 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਤੇ ਨਾਲ ਹੀ ਨਾਲ ਜ਼ੁਰਮਾਨੇ ਵੀ ਲਗਾਏ ਜਾ ਰਹੇ ਹਨ।