ETV Bharat / state

ਹੜ੍ਹ ਨਾਲ ਪਰੇਸ਼ਾਨ ਲੋਕਾਂ ਨੇ ਪ੍ਰਸ਼ਾਸਨ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - Sri Muktsar Sahib

ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹੜ੍ਹ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਇਸ ਦੌਰਾਨ ਫਸਲਾਂ ਬਰਬਾਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝਲਣਾ ਪਿਆ। ਸ਼ਹਿਰ ਦੇ ਕੋਟਕਪੂਰਾ ਮੁੱਖ ਮਾਰਗ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ 'ਚ ਨਾਰਾਜ਼ ਲੋਕਾਂ ਨੇ ਪਾਣੀ ਦੀ ਨਿਕਾਸੀ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਫੋਟੋ
author img

By

Published : Jul 21, 2019, 6:58 AM IST

Updated : Jul 21, 2019, 7:38 AM IST

ਸ੍ਰੀ ਮੁਕਤਸਰ ਸਾਹਿਬ : ਪਿਛਲੇ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਹੜ੍ਹ ਦੇ ਹਾਲਾਤ ਬਣ ਗਏ ਹਨ। ਮੀਂਹ ਦੇ ਪਾਣੀ ਦੀ ਸਹੀ ਨਿਕਾਸੀ ਨਾਲ ਹੋਣ ਕਾਰਨ ਪਿੰਡਾਂ ਦੇ ਨਿਚਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਗਈ ਹੈ। ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਲਈ ਸਹੀ ਪ੍ਰਬੰਧ ਨਾ ਕੀਤੇ ਜਾਣ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਰੋਸ ਨੂੰ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਅਗਵਾਈ 'ਚ ਲੋਕਾਂ ਨੇ ਮੁਕਤਸਰ-ਕੋਟਕਪੂਰਾ ਮੁੱਖ ਮਾਰਗ 'ਤੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਜਲਦ ਤੋਂ ਜਲਦ ਪਾਣੀ ਦੀ ਨਿਕਾਸੀ ਅਤੇ ਸਫਾਈ ਦੇ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੇ ਸੂਬਾ ਸਰਕਾਰ ਕੋਲੋਂ ਹੜ੍ਹ ਕਾਰਨ ਬਰਬਾਦ ਹੋਈ ਫਸਲਾਂ ਅਤੇ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

ਵੀਡੀਓ

ਈਟੀਵੀ ਭਾਰਤ ਨਾਲ ਆਪਣੀ ਪਰੇਸ਼ਾਨੀ ਸਾਂਝੀ ਕਰਦਿਆਂ ਲੋਕਾਂ ਨੇ ਦੱਸਿਆ ਕਿ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਿੰਡਾਂ ਵਿੱਚ ਸਹੀ ਪ੍ਰਬੰਧ ਨਹੀਂ ਕੀਤੇ ਗਏ।ਜ਼ਿਲ੍ਹੇ ਦੇ ਡਰੇਨ ਵਿਭਾਗ ਵੱਲੋਂ ਹਰ ਵਾਰ ਸਿਰਫ਼ ਕਾਗਜ਼ਾਂ ਉੱਤੇ ਸਫਾਈ ਦਾ ਕੰਮ ਦਰਸਰਾਇਆ ਜਾਂਦਾ ਹੈ ਅਸਲ ਵਿੱਚ ਜ਼ਮੀਨੀ ਪੱਧਰ 'ਤੇ ਅਜਿਹਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਫ਼ਸਲ ਬਰਬਾਦ ਹੋਣ ਤੋਂ ਬਾਅਦ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ।

ਧਰਨੇ ਦੀ ਸੂਚਨਾ ਮਿਲਦੇ ਹੀ ਬਰੀਵਾਲਾ ਦੇ ਨਾਇਬ ਤਹਿਸੀਲਦਾਰ ਸ਼ਾਮ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਸੀਨੀਅਰ ਅਧਿਕਾਰੀ ਮੌਕੇ ਤੇ ਪੁਜੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਹਰ ਸੰਭਵ ਮਦਦ ਕੀਤੇ ਜਾਣ ਦਾ ਭਰੋਸਾ ਦਿੱਤਾ।

MUKTSAR_KISSAN ROSH DHARNA

Download link
https://we.tl/t-WsO2s3TLpZ

ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਕਿਸਾਨਾ ਵਲੋਂ ਲਾਇਆ ਧਰਨਾ
ਆਵਾਜਾਈ ਬੁਰੀ ਤਰ੍ਹਾਂ ਪ੍ਹਭਾਵਿਤ
ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਧਰਨਾ ਲਾਇਆ ਗਿਆ। ਸਰਕਾਰ ਅਤੇ ਪ੍ਰਸਾਸਨ ਵਿਰੁੱਧ ਜੰਮ ਕੇ ਨਾਹਰੇਬਾਜੀ ਵੀ ਕੀਤੀ।  ਧਰਨਾਕਾਰੀ ਮੰਗ ਕਰ ਰਹੇ ਸਨ ਕਿ ਪਾਣੀ ਦੇ ਹੇਠ ਆਏ ਬਰੀਵਾਲਾ ਸਰਕਲ ਦੇ ਪਿੰਡਾਂ ਦੀ ਨਿਕਾਸੀ ਦਾ ਤੁਰੰਤ ਪ੍ਰਧੰਬ ਕੀਤਾ ਜਾਵੇ। ਲਿੰਕ ਡਰੇਨਾਂ ਦੀਤੁਰੰਤ ਸਫਾਈ ਕਰਕੇ ਕਰ ਕੇ ਪਾਣੀ ਦੀ ਨਿਕਾਸੀ ਦਾ ਢੱਕਵਾਂ ਪ੍ਰਬੰਧ ਕੀਤਾ ਜਾਵੇ। ਮਰਾੜ੍ਹ ਪਿੰਡ ਤੋ ਖਾਰੇ ਦੇ ਰਸਤੇ ਜੋ ਕਿ ਬਲਦੇਵ ਸਿੰਘ ਦੇ ਖੇਤ ਵਿਚ ਪੁਲੀ ਹੈ ਉਹ ਖੋਲੀ ਜਾਵੇ। ਲੋਕਾਂ ਦੇ ਘਰਾਂ, ਪਸੂਆਂ, ਅਤੇ ਖੇਤਾਂ ਦਾ ਜੋ ਨੁਕਸਾਨ ਹੋਇਆ ਹੈ ਉਸਦਾ ਮੁਆਵਜਾ ਦਿੱਤਾ ਜਾਵੇ। ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ ਤੇ ਸਵੇਰੇ ਕਰੀਬ 10 ਵਜੇ ਧਰਨਾ ਸੁਰੂ ਹੋਇਆ ਅਤੇ ਸਤਰਾਂ ਲਿਖਣ ਤੱਕ ਧਰਨਾ ਜਾਰੀ ਸੀ । ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ ਤੇ ਧਰਨੇ ਕਾਰਣ ਲੋਕਾਂ ਨੂੰ ਭਾਰੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪਿਆ। ਧਰਨੇ ਦੀ ਸੂਚਨਾ ਮਿਲਣ ਤੇ ਰੁਪਿੰਦਰ ਕੋਰ ਥਾਣਾ ਬਰੀਵਾਲਾ ਮੋਕੇ ਤੇ ਪਹੁੰਚੀ ਅਤੇ ਧਰਨਾਕਾਰੀਆਂ ਦੀ ਸਮੱਸਿਆਵਾ ਸੁਣੀ। ਸਾਮ ਸਿੰਘ ਨਾਇਬ ਤਹਿਸੀਲਦਾਰ ਬਰੀਵਾਲਾ ਵੀ ਧਰਨਾਕਾਰੀਆ ਕੋਲ ਪਹੁੰਚੇ ਅਤੇ ਇਸ ਤੋ ਇਲਾਵਾ ਜਗਸੀਰ ਸਿੰਘ ਐਸ ਡੀ ਉ ਡਰੇਨਜ ਅਤੇ ਸੰਦੀਪ ਸਿਘ ਜੇਈ ਵੀ ਧਰਨਾਕਾਰੀਆਂ ਤੋ ਪਹੁੰਚੇ ਅਤੇ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ  ਪਰ ਧਰਨਾਕਾਰੀ ਸਮੱਸਿਆ ਦਾ ਜਲਦੀ ਹੱਲ ਕਰਨ ਲਈ ਬਜਿੱਦ ਰਹੇ ।
ਬਾਈਟ:- ਸੁਖਦੇਵ ਸਿੰਘ ਕਿਸਾਨ ਆਗੂ 
ਬਾਇਟ:- ਨਾਇਬ ਤਹਿਸੀਲਦਾਰ ਬਰੀਵਾਲਾ 
ਬਾਈਟ:- ਜਗਸੀਰ ਸਿੰਘ ਐਸ ਡੀ ਓ ਡਰੇਨਜ਼ ਵਿਭਾਗ

Last Updated : Jul 21, 2019, 7:38 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.