ETV Bharat / state

ਦੇਸ਼ ਦੀ ਅਜ਼ਾਦੀ ਲਈ ਹਰ ਲੜਾਈ 'ਚ ਪੰਜਾਬ ਰਿਹਾ ਮੋਹਰੀ - ਪ੍ਰਕਾਸ਼ ਬਾਦਲ - ਦੇਸ਼ ਦੀ ਅਜ਼ਾਦੀ ਲਈ ਹਰ ਲੜਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇਸ਼ ਦੀ ਅਜ਼ਾਦੀ ਲਈ ਹਰ ਲੜਾਈ ਵਿਚ ਮੋਹਰੀ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਵਿਧਾਨ ਸਭਾ ਕੰਪਲੈਕਸ ਵਿਚ ਸ਼ਹੀਦ ਭਗਤ ਸਿੰਘ ਬੁੱਤ ਲਾਏ ਜਾਣ ਦੀ ਸ਼ਲਾਘਾ ਕੀਤੀ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

author img

By

Published : Mar 23, 2022, 4:40 PM IST

ਸ੍ਰੀ ਮੁਕਤਸਰ ਸਾਹਿਬ: 2022 ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਹਲਕਾ ਲੰਬੀ ਵਿਚ ਲਗਾਤਾਰ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਹਾਰ ਜਿੱਤ ਬਣੀ ਰਹਿੰਦੀ ਹੈ ਕੋਈ ਗੱਲ ਨਹੀਂ ਅਤੇ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜੇ ਹਨ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਿੰਘ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਂਟ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸ਼ਹੀਦੀ ਨੂੰ ਪੂਰਾ ਦੇਸ਼ ਯਾਦ ਕਰਦਾ ਹੈ। ਦੇਸ਼ ਦੀ ਅਜ਼ਾਦੀ ਵਿਚ 90 ਫੀਸਦ ਹਿੱਸਾ ਪੰਜਾਬ ਦਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਨਵੀਂ ਸਰਕਾਰ ਵਲੋਂ ਵਿਧਾਨ ਸਭਾ ਕੰਪਲੈਕਸ ਵਿਚ ਸ਼ਹੀਦ ਭਗਤ ਸਿੰਘ ਬੁੱਤ ਲਾਏ ਜਾਣ ਦੀ ਵੀ ਸ਼ਲਾਘਾ ਕੀਤੀ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਨੰਬਰ ਜਾਰੀ ਕੀਤੇ ਜਾਣ ’ਤੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭ੍ਰਿਸਟਾਚਾਰ ਕਹਿਣ ਨਾਲ ਖਤਮ ਨਹੀਂ ਹੁੰਦਾ ਇਹ ਜੜਾ ਵਿੱਚ ਬੈਠਾ ਚੁੱਕਾ ਹੈ। ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹਫਤੇ ਵੀ ਖ਼ਤਮ ਕਰਨ ਦੀ ਗੱਲ ਕਹੀ ਸੀ ਹੁਣ ਇਹ ਤਾਂ ਸਮਾਂ ਦੱਸੇਗਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਸਹੁੰ ਖਾ ਕੇ ਝੂਠ ਮਾਰ ਕੇ ਸਰਕਾਰ ਬਣਾ ਲਈ ਸੀ ਹੁਣ ਇਸ ਆਮ ਆਦਮੀ ਪਾਰਟੀ ਨੇ ਵੀ ਗੁੰਮਰਾਹ ਕਰਕੇ ਸਰਕਾਰ ਬਣਾ ਲਈ ਪਰ ਇਸ ਦੀ ਵਾਂਗਡੋਰ ਦਿੱਲੀ ਵਾਲਿਆਂ ਦੇ ਹੱਥ ਹੈ। ਇਨ੍ਹਾਂ ਦਿੱਲੀ ਵਾਲਿਆਂ ਨੇ ਪੰਜਾਬ ਦਾ ਕੋਈ ਭਲਾ ਨਹੀਂ ਕਰਨਾ।

ਇਹ ਵੀ ਪੜੋ: ਸੀਐੱਮ ਮਾਨ ਵੱਲੋਂ ਭ੍ਰਿਸ਼ਟਚਾਰ ਖਿਲਾਫ ਹੈਲਪਲਾਈਨ ਨੰਬਰ ਜਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.