ਸ਼੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਬਾਦਲ ਪਰਿਵਾਰ ਦੇ ਸੀਨੀਅਰ ਮੈਂਬਰ 79 ਸਾਲਾ ਹਰਦੀਪਇੰਦਰ ਸਿੰਘ ਬਾਦਲ 'ਦੀਪ ਜੀ' ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ 1980 ਅਤੇ 1985 'ਚ ਹਲਕਾ ਲੰਬੀ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਸਨ।
ਹਰਦੀਪਇੰਦਰ ਸਿੰਘ ਬਾਦਲ, ਸੁਰਜੀਤ ਸਿੰਘ ਬਰਨਾਲਾ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਰਹੇ ਸਨ। ਪਰਿਵਾਰ ਮੁਤਾਬਕ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਦਿਲ ਦਾ ਵਾਲਵ ਦਾ ਆਪ੍ਰੇਸ਼ਨ ਹੋਇਆ ਸੀ। ਕਰੀਬ ਹਫ਼ਤੇ ਭਰ ਤੋਂ ਉਨ੍ਹਾਂ ਦੇ ਪਿੱਠ ਦਰਦ ਸੀ। ਜਿਸ ਮਗਰੋਂ ਉਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਅੱਜ ਬਾਅਦ ਦੁਪਹਿਰ ਉਨ੍ਹਾਂ ਅੰਤਿਮ ਸਾਹ ਲਏ।
ਉਨ੍ਹਾਂ ਦਾ ਸਸਕਾਰ ਭਲਕੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ:- ਐਸਜੀਪੀਸੀ ਨੂੰ ਬਦਨਾਮ ਕਰਨ ਦੇ ਦੋਸ਼ 'ਚ ਚੈਨਲ ਦੇ ਮਾਲਕ ਤੇ ਸੰਪਾਦਕ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ