ETV Bharat / state

ਫਿਰੌਤੀ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਅਦਾਲਤ 'ਚ ਪੇਸ਼ੀ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 3 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫਿਰ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

court of Sri Muktsar Sahib, Gangster Lawrence Bishnoi
ਫਿਰੌਤੀ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਅਦਾਲਤ 'ਚ ਪੇਸ਼ੀ
author img

By

Published : Dec 16, 2022, 10:28 AM IST

Updated : Dec 16, 2022, 10:48 AM IST

ਫਿਰੌਤੀ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਅਦਾਲਤ 'ਚ ਪੇਸ਼ੀ

ਸ੍ਰੀ ਮੁਕਤਸਰ ਸਾਹਿਬ:
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 3 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫਿਰ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੱਜ ਦੇਖਣਾ ਇਹ ਹੋਵੇਗਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਕੀ ਹੁੰਦਾ ਹੈ। ਜ਼ਿਲ੍ਹਾ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ ਹੈ ਜਾਂ ਇਸ ਨੂੰ ਵਾਪਸ ਦਿੱਲੀ ਭੇਜ ਦਿੱਤਾ ਜਾਵੇਗਾ।

ਸ੍ਰੀ ਮੁਕਤਸਰ ਸਾਹਿਬ ਪੁਲਿਸ 8 ਦਸੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ 'ਤੇ ਸ੍ਰੀ ਮੁਕਤਸਰ ਸਾਹਿਬ ਲੈ ਕੇ ਆਈ ਸੀ ਜਿਸ ਨੂੰ ਮਾਣਯੋਗ ਅਦਾਲਤ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ ਕੀਤਾ ਗਿਆ ਸੀ। ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸ਼ਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ (Lawrence Bishnoi was produced in Sri Muktsar Court) ਕੇ ਆਈ ਸੀ। ਇਸ ਤੋਂ ਪਹਿਲਾਂ 13 ਦਸੰਬਰ ਨੂੰ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਪਹਿਲਾਂ ਪੁਲਿਸ ਨੂੰ ਮਿਲਿਆ ਸੀ 6 ਦਿਨਾਂ ਦਾ ਰਿਮਾਂਡ: ਦੱਸ ਦਈਏ ਕਿ ਵਕੀਲ ਸਤਨਾਮ ਸਿੰਘ ਧੀਮਾਨ ਨੇ ਦੱਸਿਆ ਕਿ ਲਾਰੈਂਸ ਨੂੰ ਅਦਲਾਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 14 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ, ਪਰ ਮਾਣਯੋਗ ਅਦਾਲਤ ਨੇ 6 ਦਿਨਾਂ ਦਾ ਰਿਮਾਂਡ ਹਾਸਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਹ ਹੈ ਮਾਮਲਾ: ਦੱਸ ਦੇਈਏ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਅਤੇ ਧਮਕੀ ਦਿੱਤੀ ਜਾ ਰਹੀ ਕਿ ਜੇਕਰ ਉਨ੍ਹਾਂ ਨੂੰ 30 ਲੱਖ ਨਾ ਦਿੱਤਾ ਤਾਂ ਬੇਟੇ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਦੇਣ ਵਾਲਾ ਖੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਹੈ ਅਤੇ 21 ਮਾਰਚ ਨੂੰ ਉਸ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫ਼ਰੀਦਕੋਟ ਪੇਸ਼ੀ ਉੱਤੇ ਆ ਰਿਹਾ ਉਸ ਤੋਂ ਪਹਿਲਾ ਉਸ ਨੂੰ ਫਿਰੌਤੀ ਦਿੱਤੀ ਜਾਵੇ।

ਇਹ ਵੀ ਪੜ੍ਹੋ: ਪੀਲੀਭੀਤ ਸਿੱਖ ਐਨਕਾਊਂਟਰ ਮਾਮਲੇ 'ਚ ਕੋਰਟ ਨੇ ਬਦਲਿਆ ਫੈਸਲਾ, ਉਮਰ ਕੈਦ ਦੀ ਸਜ਼ਾ ਘਟਾ ਕੀਤੀ 7 ਸਾਲ

Last Updated : Dec 16, 2022, 10:48 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.