ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਭਾਈ ਮਹਾਂ ਸਿੰਘ ਹਾਲ ਵਿੱਚ ਗੱਤਕਾ ਦਿਵਸ ਮਨਾਇਆ (Gatka Day Celebrated) ਗਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੈਂਬਰ ਸੁਖਰਾਜ ਸਿੰਘ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ ਕਿ ਯੋਗਾ ਦਿਵਸ ਮਨਾਇਆ ਜਾਂਦਾ ਹੈ, ਸਾਨੂੰ ਗੱਤਕਾ ਦਿਵਸ ਮਨਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ (Drugs) ਦੀ ਦਲਦਲ ਵੱਲ ਫਸਦੀ ਜਾ ਰਹੀ ਹੈ। ਇਸ ਨਾਲ ਸਾਡੇ ਸਰੀਰ ਨੂੰ ਤੰਦਰੁਸਤੀ ਆਉਂਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੁੜਨਾ ਚਾਹੀਦਾ ਹੈ ਕਿਉਂਕਿ ਸਾਡਾ ਵਿਰਸਾ ਬਹੁਤ ਅਮੀਰ ਵਿਰਾਸਤ ਦਾ ਮਾਲਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਜੋਕਾ ਸਮੇਂ ਵਿਚ ਨਸ਼ਿਆਂ ਨੇ ਨਵੀਂ ਪੀੜੀ ਨੂੰ ਆਪਣੀ ਦਲਦਲ ਵਿੱਚ ਫਸਾ ਲਿਆ ਹੈ। ਨਸ਼ਿਆਂ (Drugs) ਤੋਂ ਦੂਰ ਰਹਿ ਕੇ ਚੰਗੇ ਨਿਰੋਏ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ।
ਇਸ ਮੌਕੇ ਵੱਖ-ਵੱਖ ਗੱਤਕਾ ਪਾਰਟੀਆਂ ਵੱਲੋਂ ਗਤਕਾ ਦੇ ਜੌਹਰ ਵਿਖਾਏ ਗਏ ਹਨ। ਇਸ ਨੂੰ ਵੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ। ਗਤਕਾ ਖੇਡਣ ਨਾਲ ਸਾਡੇ ਸਰੀਰ ਕਈ ਬਿਮਾਰੀਆ ਤੋਂ ਬਚਦਾ ਹੈ।
ਇਹ ਵੀ ਪੜੋ:ਭਲਕੇ 2022 ਦੀਆਂ ਚੋਣਾਂ ਦਾ ਬਿਗੁਲ ਵਜਾਉਣਗੇ ਕੇਜਰੀਵਾਲ: ਸੰਧਵਾਂ