ਸ੍ਰੀ ਮੁਕਤਸਰ ਸਾਹਿਬ :ਪੰਜਾਬ ਭਰ ਵਿਚ ਪਿਛਲੇ ਇਕ ਮਹੀਨੇ ਤੋਂ ਸਫ਼ਾਈ ਮੁਲਾਜ਼ਮ ਹੜਤਾਲ ਉਤੇ ਬੈਠੇ ਹਨ।ਗਿੱਦੜਬਾਹਾ ਤੋਂ ਸਫ਼ਾਈ ਮੁਲਾਜ਼ਮਾਂ (Cleaning Staff) ਆਪਣੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਜਮ ਕੇ ਨਾਅਰੇਬਾਜ਼ੀ (Sloganeering) ਕੀਤੀ।ਇਸ ਬਾਰੇ ਸਫਾਈ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅਸੀਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਬਠਿੰਡਾ ਵਿਖੇ ਘਿਰਾਓ ਕਰਨ ਲਈ ਪੂਰੇ ਪੰਜਾਬ ਦੇ ਸਫਾਈ ਮੁਲਾਜ਼ਮ ਪਹੁੰਚ ਰਹੇ ਹਨ।ਉਨ੍ਹਾਂ ਕਿਹਾ ਕਿ ਜੋ ਵਿੱਤ ਮੰਤਰੀ ਵੱਲੋਂ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ।ਉਸ ਦੀ ਅਸੀਂ ਸਖ਼ਤ ਨਿੰਦਿਆ ਕਰਦੇ ਹਾਂ।ਉਨ੍ਹਾਂ ਕਿਹਾ ਕਿ ਦਸ ਸਾਲ ਬਾਅਦ ਮੁਲਾਜ਼ਮ ਦੀ ਤਨਖਾਹ ਵਿਚ ਵਾਧਾ ਹੁੰਦਾ ਹੈ ਪਰ ਇਸ ਛੇਵੇਂ ਪੇ ਕਮਿਸ਼ਨ ਨਾਲ ਤਨਖਾਹਾਂ ਵਿੱਚ ਕਟੌਤੀ ਹੋ ਰਹੀ ਹੈ।
ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਸਾਡੀਆਂ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਪੂਰੀ ਤਨਖਾਹ ਦਿੱਤੀ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕਾਫ਼ੀ ਲੰਬੇ ਸਮੇਂ ਤੋਂ ਘੱਟ ਤਨਖਾਹਾਂ ਉਤੇ ਕੰਮ ਕਰ ਰਹੇ ਹਾਂ।
ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਤਾਂ ਕਿ ਅਸੀਂ ਆਪਣੇ ਆਪ ਨੂੰ ਆਰਥਿਕ ਪੱਖੋਂ ਸੁਰੱਖਿਅਤ ਮਹਿਸੂਸ ਕਰ ਸਕੀਏ।