ਸ੍ਰੀ ਮੁਕਤਸਰ ਸਾਹਿਬ: ਸਰਕਾਰੀ ਹਸਪਤਾਲ ਵਿੱਚ ਅੱਜ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹੈਲਪ ਡੈਸਕ ਸ਼ੁਰੂ ਕੀਤਾ ਗਿਆ। ਇਸ ਸ਼ੁਰੂਆਤ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਕੋਰੋਨਾ ਮਰੀਜ਼ ਜਾਂ ਉਸ ਦੇ ਵਾਰਸਾਂ ਨੂੰ ਜੇਕਰ ਕੋਈ ਵੀ ਮੁਸ਼ਕਲ ਹੋਵੇ ਤਾਂ ਉਹ ਹੈਲਪ ਡੈਸਕ ’ਤੇ ਸੰਪਰਕ ਕਰ ਸਕਦਾ ਹੈ। ਇਸ ਹੈਲਪ ਡੈਸਕ ਸੰਬੰਧੀ ਨੰਬਰ ਜਾਰੀ ਕਰ ਦਿੱਤੇ ਹਨ, ਇਸ ਹੈਲਪ ਡੈਕਸ ’ਤੇ ਇੱਕ ਦੋ ਵਰਕਰ ਹਰ ਸਮੇਂ ਹਾਜ਼ਰ ਰਹਿਣਗੇ।
ਉਨ੍ਹਾਂਂ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਜਿਸ ਵਿੱਚ ਉਨ੍ਹਾਂ ਰਾਜਸਥਾਨ ਦੀ ਤਰਜ਼ ’ਤੇ ਪ੍ਰਾਈਵੇਟ ਹਸਪਤਾਲਾਂ ’ਚ ਵੀ ਕੋਰੋਨਾ ਮਰੀਜ਼ਾਂ ਦੇ ਮੁਫ਼ਤ ਇਲਾਜ ਦੀ ਮੰਗ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜਿਵੇਂ ਰਾਜਸਥਾਨ ’ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੀਤਾ ਹੈ ਉਸੇ ਤਰ੍ਹਾਂ ਪੰਜਾਬ ਵਿੱਚ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ’ਚ ਕੋਰੋਨਾ ਮਹਾਂਮਾਰੀ ਦਾ ਇਲਾਜ ਕਰਾਉਣ ਵਾਲੇ ਦਾ ਖਰਚ ਸਰਕਾਰ ਉਠਾਏ।
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ’ਚ ਆਕਸੀਜਨ ਜਾਂ ਹੋਰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਰਾਜਾ ਵੜਿੰਗ ਨੇ ਦੱਸਿਆ ਕਿ ਗਿੱਦੜਬਾਹਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਦੋ ਹੈਲਪ ਡੈਸਕ ਚਲਾਏ ਗਏ ਹਨ। ਉਨ੍ਹਾਂ ਇਹਾ ਵੀ ਕਿਹਾ ਕਿ ਪ੍ਰਾਈਵੇਟ ਹਸਪਤਾਲ ’ਚ ਬਣੇ ਕੋਵਿਡ ਸੈਂਟਰਾਂ ’ਚ ਇਲਾਜ ਦੇ ਰੇਟ ਘੱਟ ਹੋਣੇ ਚਾਹੀਦੇ ਹਨ।
ਰਾਜਾ ਵੜਿੰਗ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਵਾਅਦਾ ਹੈ ਕਿ ਪੰਜਾਬ ’ਚ ਦਿੱਲੀ ਵਾਂਗ ਕੋਈ ਆਕਸੀਜਨ ਅਤੇ ਵੈਂਟੀਲੇਟਰ ਤੋਂ ਬਿਨਾਂ ਮੌਤ ਨਹੀਂ ਹੋਵੇਗੀ।
ਇਹ ਵੀ ਪੜ੍ਹੋ: ਤਰਨਤਾਰਨ ’ਚ ਵਿਆਹ ਤੋਂ ਪਹਿਲਾਂ ਹੀ ਪ੍ਰੇਮ ਕਹਾਣੀ ਦਾ ਦਰਦਨਾਕ ਅੰਤ