ETV Bharat / state

ਹੋਮ ਗਾਰਡ ਦੇ ਜਵਾਨ ਨੂੰ ਅਣਪਛਾਤੇ ਨੇ ਹਮਲਾ ਕਰਕੇ ਕੀਤਾ ਗੰਭੀਰ ਜ਼ਖਮੀ

ਥਾਣਾ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿੱਚ ਪੀਸੀਆਰ ਦੀ ਡਿਊਟੀ 'ਤੇ ਤਾਇਨਾਤ ਹੋਮ ਗਾਰਡ ਦੇ ਜਵਾਨ ਜਗਸੀਰ ਸਿੰਘ ਨੂੰ ਘਰ ਜਾਂਦੇ ਸਮੇਂ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ।

home guard was seriously injured when he was attacked by an unknown personb in sri muktsar saihb
ਹੋਮ ਗਾਰਡ ਦੇ ਜਵਾਨ ਨੂੰ ਅਣਪਛਾਤੇ ਨੇ ਹਮਲਾ ਕਰਕੇ ਕੀਤਾ ਗੰਭੀਰ ਜ਼ਖਮੀ
author img

By

Published : Jun 17, 2020, 5:28 PM IST

ਸ੍ਰੀ ਮੁਕਤਸਰ ਸਾਹਿਬ: ਥਾਣਾ ਸ਼ਹਿਰੀ ਵਿੱਚ ਪੀਸੀਆਰ ਦੀ ਡਿਊਟੀ 'ਤੇ ਤਾਇਨਾਤ ਹੋਮ ਗਾਰਡ ਦੇ ਜਵਾਨ 'ਤੇ ਆਣਪਛਾਤੇ ਵਿਅਕਤੀ ਨੇ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਹੋਮ ਗਾਰਡ ਦਾ ਜਵਾਨ ਜਗਸੀਰ ਸਿੰਘ ਆਪਣੀ ਡਿਊਟੀ ਤੋਂ ਘਰ ਵਾਪਸ ਜਾ ਰਿਹਾ ਸੀ ਕਿ ਪਿੰਡ ਬਰਕੰਦੀ ਕੋਲ ਉਸ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਗਸੀਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਹੋਮ ਗਾਰਡ ਦੇ ਜਵਾਨ ਨੂੰ ਅਣਪਛਾਤੇ ਨੇ ਹਮਲਾ ਕਰਕੇ ਕੀਤਾ ਗੰਭੀਰ ਜ਼ਖਮੀ

ਜ਼ਖਮੀ ਮੁਲਾਜ਼ਮ ਦੇ ਪੁੱਤਰ ਬਲਵੰਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਕੁਝ ਦਿਨਾਂ ਤੋਂ ਬੁਖਾਰ ਦੀ ਸ਼ਿਕਾਇਤ ਸੀ ਤੇ ਦੇਰ ਰਾਤ ਵੀ ਉਨ੍ਹਾਂ ਨੂੰ ਬੁਖਾਰ ਹੋਇਆ ਤੇ ਉਹ ਆਪਣੇ ਇੰਚਾਰਜ ਤੋਂ ਛੁੱਟੀ ਲੈ ਕੇ ਘਰ ਵਾਪਸ ਆ ਰਹੇ ਸਨ ਤਾਂ ਉਨ੍ਹਾਂ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ।

ਦੇਰ ਰਾਤ ਪਿੰਡ ਦੇ ਲੋਕਾਂ ਨੇ ਮੇਰੇ ਪਿਤਾ ਨੂੰ ਸਾਡੇ ਘਰ ਵਿੱਚ ਪਹੁੰਚਾਇਆ ਗਿਆ ਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਬਲਵੰਤ ਸਿੰਘ ਨੇ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਉਨ੍ਹਾਂ ਦੇ ਜ਼ਖ਼ਮੀ ਪਿਤਾ ਦਾ ਸਹੀ ਅਤੇ ਵਧੀਆ ਇਲਾਜ ਕਰਵਾਇਆ ਜਾਵੇ।

ਇਸ ਮਾਮਲੇ ਨੂੰ ਲੈਕੇ ਥਾਣਾ ਸਿਟੀ ਦੇ ਐੱਸਐੱਚਓ ਮੋਹਨ ਲਾਲ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮ ਉਪਰ ਹਮਲਾ ਕਰਨ ਵਾਲੇ ਲੋਕਾਂ ਖ਼ਿਲਾਫ਼ ਥਾਣਾ ਸਦਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.