ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਜਿਸ ਕਰਕੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਹਾਲਾਂਕਿ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ (Punjab Police and Punjab Government) ਨੇ ਹਮੇਸ਼ਾ ਹੀ ਸੂਬੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ (Strict security arrangements in the province) ਹੋਣ ਦਾ ਦਾਅਵਾ ਕੀਤਾ ਹੈ, ਪਰ ਜੇਕਰ ਇਨ੍ਹਾਂ ਦਾਆਵਿਆ ਦੀ ਜ਼ਮੀਨੀ ਹਕੀਕਤ ਵੇਖੀ ਜਾਵੇ, ਤਾਂ ਕੁਝ ਹੋਰ ਹੀ ਸਾਮਹਣੇ ਆਵੇਗਾ, ਜਿਸ ਨੂੰ ਬਿਆਨ ਕਰਦੀਆਂ ਹਨ ਇਹ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀਆਂ ਤਸਵੀਰਾਂ, ਜਿੱਥੇ ਦਿਨ-ਦਿਹਾੜੇ ਕੁਝ ਮੋਟਰਸਕਾਈਕਲ ਸਵਾਰ ਲੁਟੇਰਿਆ ਨੇ ਪੈਦਲ ਜਾਂਦੀ ਇੱਕ ਕੁੜੀ ਨੂੰ ਆਪਣਾ ਸ਼ਿਕਾਰ ਬਣਾਇਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਕੁੜੀ ਨੇ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਹਸਪਤਾਲ (Private hospital) ਵਿੱਚ ਕੰਮ ਕਰਦੀ ਹੈ ਅਤੇ ਜਦੋਂ ਅੱਜ ਸ਼ਾਮ ਨੂੰ ਉਹ ਆਪਣੀ ਡਿਊਟੀ ਖ਼ਤਮ ਕਰਕੇ ਘਰ ਵਾਪਸ ਜਾ ਰਹੀ ਸੀ, ਤਾਂ ਪਿੱਛੋ ਆਏ ਮੋਟਰਸਾਈਕਲ ‘ਤੇ ਸਵਾਰ ਲੁਟੇਰੇ ਉਸ ਦਾ ਪਰਸ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪੀੜਤ ਦਾ ਕਹਿਣਾ ਹੈ ਕਿ ਉਸ ਦੇ ਪਰਸ ਵਿੱਚ 5 ਹਜ਼ਾਰ ਦੀ ਨਕਦੀ, ਮੋਬਾਈਲ ਅਤੇ ਉਸ ਦੇ ਪਛਾਣ ਪੱਤਰ ਸਨ।
ਲੜਕੀ ਨੇ ਦੱਸਿਆ ਕਿ ਇਸ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ (The incident was reported on CCTV. Captured on camera) ਹੋ ਗਈ ਹੈ। ਇਸ ਮੌਕੇ ਪੀੜਤ ਕੁੜੀ ਨੇ ਸਥਾਨਕ ਪੁਲਿਸ ਨੂੰ ਪ੍ਰਸ਼ਾਸਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਜਲਦ ਤੋਂ ਜਲਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਅਤੇ ਆਪਣਾ ਪਰਸ ਵਾਪਸ ਚਾਹੁੰਦੇ ਹੈ। ਪੀੜਤ ਨੇ ਕਿਹਾ ਕਿ ਪਰਸ ਵਿੱਚ ਉਸ ਦੇ ਬਹੁਤ ਜ਼ਰੂਰੀ ਕਾਗਜ਼ਤ ਹਨ।
ਉਧਰ ਪੀੜਤ ਕੁੜੀ ਦੇ ਪਿਤਾ ਨੇ ਕਿਹਾ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਬੜੀ ਮੁਸ਼ਕਿਲ ਨਾਲ ਘਰ ਦਾ ਗੁਜ਼ਾਰਾ ਕਰਦੇ ਹਨ ਅਤੇ ਇਸ ਘਟਨਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਡਰ ਦਾ ਮਾਹੌਲ ਪੈਂਦਾ ਹੋ ਗਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਜਲਦ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਕੇ ਪਰਸ ਵਾਪਸ ਦਿਵਾਉਣ ਦੀ ਮੰਗ ਕੀਤੀ ਹੈ।
ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਸੀਸੀਟੀਵੀ ਦੇ ਜ਼ਰੀਏ ਮੁਲਜ਼ਮਾਂ ਦੀਆਂ ਤਸਵੀਰਾਂ ਹਾਸਲ ਕਰ ਲਈ ਹਨ ਅਤੇ ਪੁਲਿਸ ਇਨ੍ਹਾਂ ਤਸਵੀਰਾਂ ਦੇ ਆਧਾਰ ‘ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸ੍ਰੀਨਗਰ ਹੈਲੀਕਾਪਟਰ ਕਰੈਸ਼ ਮਾਮਲਾ: ਚੰਡੀਗੜ੍ਹ ਵਿੱਚ ਕੋਰਟ ਮਾਰਸ਼ਲ ਸ਼ੁਰੂ