ਸ੍ਰੀ ਮੁਕਤਸਰ ਸਾਹਿਬ: ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਜੇ.ਪੀ ਨੱਡਾ ਦੀ ਪੰਜਾਬ 'ਚ ਪਹਿਲੀ ਫੇਰੀ ਹੈ। ਜੇ.ਪੀ ਨੱਡਾ ਦਾ ਪੰਜਾਬ ਦੀ ਫੇਰੀ 'ਤੇ ਭਾਜਪਾ ਵਰਕਰਾਂ ਵੱਲੋਂ ਪਿੰਡ ਬਾਦਲ ਵਿਖੇ ਫੁਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਨੱਡਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ।
ਭਾਜਪਾ ਪ੍ਰਧਾਨ ਜੇ.ਪੀ ਨੱਡਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਪਾਰਟੀ ਦਾ ਸਭ ਤੋਂ ਪੁਰਾਣਾ ਰਿਸ਼ਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਘਰ ਆਪਣੇ ਵੱਡੇ ਮੁੰਡੇ ਦੇ ਵਿਆਹ ਦਾ ਸੱਦਾ ਪੱਤਰ ਦੇਣ ਲਈ ਆਏ ਸਨ। ਨੱਡਾ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੇ ਸੱਦੇ ਨੂੰ ਕਬੂਲ ਕਰ ਲਿਆ ਹੈ, ਤੇ ਉਨ੍ਹਾਂ ਨੇ ਕਿਹਾ ਕਿ ਉਹ ਇਸ ਵਿਆਹ 'ਚ ਸ਼ਾਮਿਲ ਹੋਣਗੇ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਕਾਸ਼ ਸਿੰਘ ਬਾਦਲ ਦਾ ਨਾਲ ਰਿਸ਼ਤਾ ਉਸ ਸਮੇਂ ਦਾ ਹੈ, ਜਦੋਂ ਤੋਂ ਉਨ੍ਹਾਂ ਨੇ ਰਾਜਨੀਤੀ 'ਚ ਪੈਰ ਰੱਖਿਆ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਪੰਜਾਬ ਦੇ ਪ੍ਰਭਾਰੀ ਸੀ, ਉਦੋਂ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਨਾਲ ਕੰਮ ਕੀਤਾ ਸੀ। ਨੱਡਾ ਨੇ ਦੱਸਿਆ ਕਿ ਉਨ੍ਹਾਂ ਦਾ ਬਾਦਲ ਪਰਿਵਾਰ ਨਾਲ ਰਾਜਨੀਤਿਕ ਨਹੀਂ ਪਰਿਵਾਰਕ ਰਿਸ਼ਤਾ ਹੈ।
ਇਹ ਵੀ ਪੜ੍ਹੋ:ਆਮ ਜਨਤਾ ਨਾਲ ਮਿਲ ਕੇ ਕਾਂਗਰਸੀ ਵਿਧਾਇਕ ਨੇ ਦਿੱਤਾ ਪੀਏਪੀ 'ਤੇ ਧਰਨਾ
ਨੱਡਾ ਨੇ ਦੱਸਿਆ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਜੋ ਐਨਡੀਏ ਦੇ ਹਿੱਸੇ ਹਨ ਉਹ ਪੂਰੀ ਤਾਕਤ ਦੇ ਨਾਲ ਐਨਡੀਏ ਨੂੰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ।