ਸ੍ਰੀ ਮੁਕਤਸਰ ਸਾਹਿਬ: ਓਲੰਪੀਅਨ ਕਮਲਪ੍ਰੀਤ ਕੌਰ ਡਿਸਕ ਥਰੋਅਰ ਆਪਣੇ ਪਿੰਡ ਕਬਰਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਰਤੀ। ਓਲੰਪਿਕ ਵਿੱਚ ਛੇਵਾਂ ਸਥਾਨ ਹਾਸਲ ਕਰਨ 'ਤੇ ਪਿੰਡ ਵਾਸੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਲਪ੍ਰੀਤ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਡਿਪਟੀ ਸਪੀਕਰ ਤੇ ਹਲਕਾ ਮਲੋੇਟ ਦੇ ਵਿਧਾਇਕ ਵੀ ਖ਼ਾਸ ਤੌਰ 'ਤੇ ਪੁੱਜੇ।
ਘਰ ਪਹੁੰਚਣ 'ਤੇ ਬੇਹਦ ਧੂਮਧਾਮ ਨਾਲ ਕਮਲਪ੍ਰੀਤ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾ ਮਲੋਟ 'ਚ ਵੀ ਸਮਾਜ ਸੇਵੀ ਸੰਸਥਾਵਾਂ ਅਤੇ ਹਲਕਾਂ ਮਲੋਟ ਦੇ ਵਿਧਾਇਕ ਤੇ ਡਿਪਟੀ ਸਵਪੀਕਰ ਅਜਇਬ ਸਿੰਘ ਨੇ ਕਮਲਪ੍ਰੀਤ ਕੌਰ ਨਾਲ ਮੁਲਾਕਾਤ ਕਰ ਉਸ ਦੀ ਹੌਸਲਾ ਅਫਜ਼ਾਈ ਕੀਤੀ। ਕਮਲਪ੍ਰੀਤ ਨੂੰ ਇਕ ਵੱਡੇ ਕਾਫਲੇ ਨਾਲ ਘਰ ਲਿਆਂਦਾ ਗਿਆ। ਇਸ ਮੌਕੇ ਉਸ ਨਾਲ ਸ੍ਰੀ ਮੁਕਤਸਰ ਸਾਹਿਬ ਦੀ ਡਿਪਟੀ ਕਮਿਸ਼ਨਰ ਵਿਚ ਉਂਣਾ ਦੇ ਘਰ ਲੈ ਕੇ ਆਇਆ ਗਿਆ ਜਿਥੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਤੇ ਜਿਲ੍ਹਾਂ ਪੁਲਿਸ ਮੁਖੀ ਵਲੋਂ ਸਵਾਗਤ ਕੀਤਾ ਗਿਆ ਅਤੇ ਕਮਲਪ੍ਰੀਤ ਕੌਰ ਦਾ ਜਿਲਾ ਪ੍ਰਸਾਸ਼ਨ ਵਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਪੁਲਿਸ ਮੁਖੀ ਡੀ ਸੁਡਰਵਿਲੀ ਨੇ ਕਮਲਪ੍ਰੀਤ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਟੋਕਿਓ ਓਲੰਪਿਕ ਵਿੱਚ ਭਾਰਤੀ ਕੁੜੀਆਂ ਨੇ ਵੂਮੈਨ ਅਮਪਾਵਰਮੈਂਟ ਦੀ ਵੱਖਰੀ ਮਿਸਾਲ ਪੇਸ਼ ਕੀਤੀ ਹੈ। ਕਮਲਪ੍ਰੀਤ ਕੌਰ ਨੇ ਅੰਤਰ ਰਾਸ਼ਟਰੀ ਪੱਧਰ ਉੱਤੇ ਜ਼ਿਲ੍ਹੇ ਤੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਉਲੰਪਿਕ ਵਿੱਚ 6 ਵਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਸਰਕਾਰ ਵੱਲੋਂ ਕਮਲਪ੍ਰੀਤ ਕੌਰ ਨੂੰ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਉਨ੍ਹਾਂ ਉਮੀਦ ਹੈ ਕਿ ਸਾਲ 2024 ਦੀ ਪੈਰਿਸ ਓਲੰਪਿਕ ਵਿੱਚ ਕਮਲਪ੍ਰੀਤ ਮੁੜ ਚੰਗੀ ਤਿਆਰੀ ਕਰਕੇ ਭਾਗ ਲਵੇਗੀ ਤੇ ਮੈਡਲ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕਰੇਗੀ।
ਇਸ ਮੌਕ ਕਮਲਪ੍ਰੀਤ ਕੌਰ ਨੇ ਪ੍ਰਸ਼ਾਸਨ ਦੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਕਮਲਪ੍ਰੀਤ ਨੇ ਕਿਹਾ ਉਹ ਖੁਸ਼ ਹਨ ਕਿ ਦੇਸ਼ ਵਾਸੀਆਂ ਤੇ ਸ਼ਹਿਰ ਵਾਸਿਆਂ ਨੇ ਉਸ ਨੂੰ ਇਨ੍ਹਾਂ ਮਾਣ ਦਿੱਤਾ ਹੈ।
ਇਹ ਵੀ ਪੜ੍ਹੋ : Tokyo Olympics: ਓਲੰਪੀਅਨ ਕਮਲਪ੍ਰੀਤ ਕੌਰ ਨੇ ਸਰਕਾਰਾਂ ਨੂੰ ਕਿਹੜੀ ਅਪੀਲ ਕੀਤੀ