ਸ੍ਰੀ ਮੁਕਤਸਰ ਸਾਹਿਬ: ਦੇਰ ਰਾਤ ਸ਼ਹਿਰ ਦੇ ਕਾਲਜ ਵਿੱਚੋਂ ਕੁਝ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿੱਥੇ ਇੱਕ ਕਾਲਜ ਦੇ ਵਿਦਿਆਰਥੀਆਂ (College students) ਵੱਲੋਂ ਕਾਲਜ ਦੀ ਪ੍ਰਿੰਸੀਪਲ ‘ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਦਰਅਸਲ ਇਹ ਕਸ਼ਮੀਰ ਤੋਂ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿੱਖੇ ਪੜਾਈ ਕਰਨ ਆਏ ਹੋਏ ਵਿਦਿਆਰਥੀ (students) ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅੱਧੀ ਰਾਤ ਹੋਸਟਲ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੋ ਗਲਤੀ ਕੀਤੀ ਹੈ ਉਹ ਉਸ ਦੀ ਮੁਆਫ਼ੀ ਵੀ ਮੰਗ ਰਹੇ ਹਨ, ਪਰ ਫਿਰ ਵੀ ਕਾਲਜ ਦੀ ਵਾਈਸ ਪ੍ਰਿੰਸੀਪਾਲ (Vice-Principal of the College) ਵੱਲੋਂ ਉਨ੍ਹਾਂ ਨਾਲ ਦੁਰ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਸ਼ਮੀਰ ਈਦ ਮਨਾਉਣ ਦੇ ਲਈ ਗਏ ਸਨ, ਪਰ ਜਦੋਂ ਉਹ ਵਾਪਸ ਕਾਲਜ ਆਏ ਤਾਂ ਉਨ੍ਹਾਂ ਨੂੰ ਦੇਰ ਰਾਤ ਹੋਸਟਲ ਵਿੱਚ ਬਾਹਰ ਕੱਢ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੜਕ 'ਤੇ ਭੁੱਖੇ ਬੈਠੇ ਵਿਦਿਆਰਥੀਆਂ ਨੇ ਇਨਸਾਫ਼ ਨਾ ਮਿਲਣ ਤੱਕ ਕਾਲਜ ਦੇ ਗੇਟ ਅੱਗੇ ਧਰਨਾ ਜਾਰੀ ਰੱਖਣ ਬਾਰੇ ਕਿਹਾ, ਹਾਲਾਂਕਿ ਹੰਗਾਮੇ ਤੋਂ ਤੁਰੰਤ ਬਾਅਦ ਮੌਕੇ ‘ਤੇ ਹੀ ਪੁਲਿਸ ਪਹੁੰਚ ਗਈ ਅਤੇ ਸੁਰੱਖਿਆ ਨੂੰ ਲੈਕੇ ਪ੍ਰਬੰਧ ਵੀ ਪੁਖਤਾ ਕੀਤੇ ਗਏ।
ਉਧਰ ਇਸ ਸਬੰਧੀ ਜਦੋਂ ਕਾਲਜ ਦੀ ਪ੍ਰਿੰਸੀਪਲ ਜਸਵੀਰ ਕੌਰ (Principal Jasveer Kaur) ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ,ਉਨ੍ਹਾਂ ਕਿਹਾ ਕਿ ਅਸੀਂ ਕਾਲਜ 'ਚੋਂ ਕਿਸੇ ਵੀ ਵਿਦਿਆਰਥੀਆਂ ਨੂੰ ਬਾਹਰ ਨਹੀਂ ਕੱਢਿਆ। ਉਨ੍ਹਾਂ ਕਿਹਾ ਕਿ ਇਹ ਬੱਚੇ ਬਿਨ੍ਹਾਂ ਦੱਸੇ 3-4 ਦਿਨ ਬਾਹਰ ਰਹੇ ਹਨ, ਜਿਸ ਦੀ ਕਾਲਜ ਅਤੇ ਹੋਸਟਲ (Colleges and hostels) ਪ੍ਰਬੰਧਕਾਂ ਨੂੰ ਕੋਈ ਜਾਣਕਾਰੀ ਨਹੀਂ ਇਨ੍ਹਾਂ ਵਿਦਿਆਰਥੀਆਂ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇਨ੍ਹਾਂ ਬੱਚਿਆਂ ਨੂੰ ਆਪਣੇ ਮਾਪਿਆਂ ਨੂੰ ਕਾਲਜ ਵਿੱਚ ਬਲਾਉਣ ਲਈ ਕਿਹਾ ਤਾਂ ਇਨ੍ਹਾਂ ਬੱਚਿਆਂ ਵੱਲੋਂ ਇੱਥੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬੱਚਿਆ ਦੀ ਜ਼ਿੰਮੇਵਾਰੀ (Responsibility of children) ਸਾਡੀ ਹੈ, ਪਰ ਜਦੋਂ ਇਨ੍ਹਾਂ ਬੱਚਿਆਂ ਨੂੰ ਇਸ ਹਫਤੇ ਛੁੱਟੀ ਦੇਣ ਤੋਂ ਮਨ੍ਹਾਂ ਕੀਤਾ ਗਿਆ ਤਾਂ ਇਹ ਬੱਚੇ ਆਪਣੇ ਮਨ ਮਰਜੀ ਕਰਕੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਬੱਚਿਆਂ ਨਾਲ ਕੋਈ ਘਟਨਾ ਵਾਪਰ ਜਾਂਦੀ ਤਾਂ ਉਸ ਲਈ ਬੱਚਿਆਂ ਦੇ ਮਾਪਿਆਂ ਵਲੋਂ ਕਾਲਜ ਨੂੰ ਜ਼ਿੰਮੇਵਾਰ ਦੱਸਣਾ ਸੀ। ਪਰ ਜਦੋਂ ਬੱਚੇ ਕਾਲਜ ਜਾਂ ਹੋਸਟਲ ਪ੍ਰਬੰਧਕਾਂ ਨੂੰ ਕੁਝ ਦੱਸ ਕੇ ਹੀ ਨਹੀਂ ਗਏ ਤਾਂ ਇਸ ਲਈ ਜ਼ਿੰਮੇਵਾਰ ਕੌਣ ਹੋਵੇਗਾ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ ਤੋਂ ਬਾਅਦ ਹੁਣ ਇੰਨ੍ਹਾਂ ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !