ਮੁਕਤਸਰ: ਪੰਜਾਬ ਹਰਿਆਣਾ ਦੇ ਵਿੱਚ ਕਿਸਾਨਾਂ ਵੱਲੋਂ ਅੱਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸਦੇ ਚਲਦੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਅੱਗ ਲਗਾਉਣ ਕਿਸਾਨਾਂ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਦੇ ਤਹਿਤ ਜਿਲ੍ਹਾਂ ਪ੍ਰਸ਼ਾਸਨ ਵਲੋਂ ਪੁਲਿਸ ਮੁਲਾਜਮਾਂ ਨੂੰ ਨਾਲ ਲੈ ਕੇ ਮੁਕਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰਾ ਕੀਤਾ ਗਿਆ, ਤੇ 8 ਤੋਂ 10 ਕਿਸਾਨਾਂ ਉਪਰ ਪਰਾਲੀ ਨੂੰ ਅੱਗ ਲਾਉਣ ਮਾਮਲੇ ਦਰਜ ਕੀਤੇ ਗਏ ਹਨ, ਤੇ 1 ਕਿਸਾਨ ਨੂੰ ਮੌਕੇ ਤੋਂ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਜਿਸ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਵਲੋਂ ਥਾਣਾ ਸਦਰ ਦੇ ਅੱਗੇ ਸ਼ਾਮ 6 ਵਜੇ ਤੋ ਲੈ ਕੇ ਰਾਤ 8 ਵਜੇ ਤੱਕ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਕਿਸੇ ਵੀ ਮੁਲਾਜ਼ਮ ਜਾਂ ਕਿਸੇ ਹੋਰ ਅਧਿਕਾਰੀ ਨੂੰ ਥਾਣੇ ਤੋ ਅੰਦਰ ਜਾਂ ਬਾਹਰ ਨਹੀਂ ਆਉਣ ਦਿੱਤਾ ।
ਮਾਮਲਾ ਮੁਕਤਸਰ ਦੇ ਨਾਲ ਲੱਗਦੇ ਪਿੰਡ ਬੁੜਾ ਗੁਜਰ ਦਾ ਹੈ। ਜਿਥੇ ਕਿ ਕਿਸਾਨ ਵਲੋਂ ਝੋਨੇ ਦੀ ਪਾਰਲੀ ਨੂੰ ਅੱਗ ਲਗਾਈ ਜਾ ਰਹੀ ਸੀ ਤੇ ਮੌਕੇ ਉੱਤੇ ਪੁੱਜੇ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੇ ਕਿਸਾਨ ਨੂੰ ਆਪਣੀ ਹਿਰਾਸਤ ਵਿੱਚ ਲੈਦਿਆਂ ਹੀ ਮਾਮਲਾ ਦਰਜ ਕਰ ਦਿੱਤਾ। ਇਸ ਦਾ ਪਤਾ ਲੱਗਦੇ ਹੀ ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਵਲੋਂ ਥਾਣਾ ਸਦਰ ਦੇ ਗੇਟ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਕਰੀਬ 2 ਘੰਟੇ ਤੱਕ ਕਿਸਾਨਾਂ ਦਾ ਇਹ ਧਰਨਾ ਜਾਰੀ ਰਿਹਾ ਤੇ ਪੁਲਿਸ ਨੇ ਕਿਸਾਨ ਉੱਤੇ ਮਾਮਲਾ ਦਰਜ ਕਰਕੇ ਕਿਸਾਨ ਨੂੰ ਜ਼ਮਾਨਤ ਤੇ ਰਿਹਾ ਕਰ ਦਿੱਤਾ ਹੈ।