ਸ੍ਰੀ ਮੁਕਤਸਰ ਸਾਹਿਬ: ਮੁਕਤਸਰ ਦਾ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦਾ ਇਤਿਹਾਸ ਆਪਣੇ ਆਪ 'ਚ ਵਿਲੱਖਣ ਹੈ। ਇਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਘੋੜਾ ਬੰਨ੍ਹਿਆ ਸੀ। ਕਿਹਾ ਜਾਂਦਾ ਹੈ ਕਿ ਜਿਥੇ ਗੁਰੂ ਸਹਿਬਾਨ ਨੇ ਆਪਣਾ ਘੋੜਾ ਬੰਨਿਆ ਸੀ ਉਹ ਥਾਂ ਅਜੇ ਵੀ ਹਰੀ ਭਰੀ ਹੈ ਤੇ ਇਥੇ ਹਰਿਆ ਭਰਿਆ ਜੰਗਲ ਹੈ।
ਇਸ ਬਾਰੇ ਦੱਸਦੇ ਹੋਏ ਇਥੋਂ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਕਰਨ ਵਾਲੀ ਇਹ ਧਰਤੀ ਇਤਿਹਾਸਕ ਹੈ। ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਉਨ੍ਹਾਂ 40 ਮੁਕਤੀਆਂ ਦੀ ਯਾਦ ਵਿੱਚ ਬਣਾਇਆ ਗਿਆ ਹੈ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਚਕਾਰ ਸਥਿਤ ਹੈ, ਜਿੱਥੇ ਹਰ ਮੱਸਿਆ ਨੂੰ ਸ਼ਰਧਾਲੂਆਂ ਦਾ ਭਾਰੀ ਇਕੱਠ ਹੁੰਦਾ ਹੈ।ਸੰਗਤਾਂ ਇਸ ਦਿਨ ਸਰੋਵਰ ਵਿੱਚ ਪਵਿੱਤਰ ਇਸ਼ਨਾਨ ਕਰਦੀਆਂ ਤੇ ਗੁਰੂ ਦੀ ਅਰਾਧਨਾ ਕਰਦੀਆਂ ਹਨ।
ਗੁਰਦੁਆਰਾ ਟੁੱਟੀ ਗੰਢੀ ਉਹ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 40 ਸਿੰਘਾਂ ਦਾ ਬੇਦਾਵਾ ਪਾੜ ਕੇ ਉਨ੍ਹਾਂ ਨੂੰ ਮੁਆਫ ਕੀਤਾ। ਇਸ ਲਈ ਇਸ ਅਸਥਾਨ ਨੂੰ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦਾ ਨਾਂਅ ਦਿੱਤਾ ਗਿਆ। ਮੁਗਲਾਂ ਨਾਲ ਜੰਗ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਇਥੇ ਆਏ ਸਨ। ਇਥੇ ਉਨ੍ਹਾਂ ਨੇ ਜੰਗਲ ਵਿੱਚ ਆਪਣਾ ਘੋੜ੍ਹਾ ਬੰਨਿਆ ਸੀ। ਕਿਹਾ ਜਾਂਦਾ ਹੈ ਕਿ ਅੱਜ ਦੇ ਸਮੇਂ ਵਿੱਚ ਉਹ ਜੰਗਲ ਹਰਿਆ ਭਰਿਆ ਹੈ ਜਿਥੇ ਗੁਰੂ ਸਹਿਬਾਨ ਨੇ ਆਪਣਾ ਘੋੜਾ ਬੰਨਿਆ ਸੀ। ਇਹ ਜਗੰਲ ਕਦੇ ਨਹੀਂ ਸੁੱਕਦਾ।