ਸ੍ਰੀ ਮੁਕਤਸਰ ਸਾਹਿਬ: ਪਿੰਡ ਰੁਪਾਣਾ ਵਿੱਚ ਇੱਕ ਵਿਅਕਤੀ ਵੱਲੋਂ ਫਾਹ ਲੈ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੇ ਖੇਤ ਵਿੱਚ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਹੈ। ਮ੍ਰਿਤਕ ਦੀ ਨਰਿੰਦਰ ਕੁਮਾਰ ਵਜੋਂ ਪਛਾਣ ਹੋਈ ਹੈ। ਮ੍ਰਿਤਕ ਨੇ ਆਪਣੇ ਸੁਸਾਈਡ ਨੋਟ ਵਿੱਚ ਡਾਕਟਰ ਰਜਿੰਦਰਪਾਲ ਤੋਂ 85 ਲੱਖ ਰੁਪਏ ਲੈਣੇ ਸਨ, ਸੁਸਾਈਡ ਨੋਟ ਮੁਤਾਬਿਕ ਡਾਕਟਰ ਉਸ ਦੇ ਪੈਸੇ ਨਹੀਂ ਦੇ ਰਿਹਾ ਸੀ।
ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਨੇ ਇੱਕ ਡਾਕਟਰ ਤੇ ਉਸ ਦੀ ਪਤਨੀ ਮ੍ਰਿਤਕ ਦੇ ਪੈਸੇ ਨਹੀਂ ਦੇ ਰਹੇ ਸਨ। ਜਿਸ ਤੋਂ ਦੁੱਖੀ ਹੋ ਕੇ ਨਰਿੰਦਰ ਕੁਮਾਰ ਨੇ ਖੁਦਕੁਸ਼ੀ ਕਰ ਲਾਈ। ਮ੍ਰਿਤਕ ਦੇ ਪਰਿਵਾਰ ਨੇ ਮਾਮਲੇ ਦੀ ਪੁਲਿਸ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮੌਕੇ ਜਾਂਚ ਅਫ਼ਸਰ ਨੇ ਕਿਹਾ ਕਿ ਮ੍ਰਿਤਕ ਦੇ ਸੁਸਾਈਡ ਨੋਟ ਦੇ ਮੁਤਾਬਿਕ ਨਰਿੰਦਰਪਾਲ ਕੁਮਾਰ ਦੀ ਮੌਤ ਦੇ ਜ਼ਿੰਮੇਵਾਰ ਡਾਕਟਰ ਰਜਿੰਦਰਪਾਲ ਬੰਸਲ ਤੇ ਉਸ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Corona Virus: ਪੰਜਾਬ ’ਚ ਐਂਟਰੀ ਤੋਂ ਪਹਿਲਾਂ ਪੜੋ ਇਹ ਖ਼ਬਰ