ਸ੍ਰੀ ਮੁਕਤਸਰ ਸਾਹਿਬ: ਪੰਜਾਬ ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ (Campaign against drug traffickers) ਚਲਾਈ ਗਈ ਹੈ, ਉੱਥੇ ਹੀ ਪੁਲਿਸ ਵੱਲੋਂ ਗੈਂਗਸਟਰਾਂ (gangsters) ਨੂੰ ਵੀ ਨੱਥ ਪਾਈ ਜਾ ਰਹੀ ਹੈ । ਜਿਸ ਤਹਿਤ ਪੁਲਿਸ ਵੱਲੋਂ ਇੱਕ ਬਿਸ਼ਨੋਹੀ ਗੈਂਗ ਦਾ ਇੱਕ ਮੈਂਬਰ ਗ੍ਰਿਫ਼ਤਾਰ (A member of Bishnohi gang arrested) ਕੀਤਾ ਹੈ। ਇਸ ਮੌਕੇ ਪੁਲਿਸ ਨੇ ਮੁਲਜ਼ਮ ਤੋਂ ਇੱਕ ਦੇਸੀ ਪਿਸਤੌਲ 32 ਬੋਰ, 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸਚਿਨ ਗੁਪਤਾ (District Police Chief Dr. Sachin Gupta) ਨੇ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਕਬਰਵਾਲਾ ਦੀ ਪੁਲਿਸ ਨੇ ਮੁਲਜ਼ਮ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਸੀ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਹਥਿਆਰ ਬਰਾਮਦ ਹੋਏ।
ਇਹ ਵੀ ਪੜ੍ਹੋ: ਠੇਕਾ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ
ਉਨ੍ਹਾਂ ਦੱਸਿਆ ਕਿ ਮੁਲਜ਼ਮ ਆਪਣਾ ਨਾਮ ਸਦੀਪ ਸਿੰਘ ਦੱਸ ਰਿਹਾ ਹੈ। ਜੋ ਅੰਨ੍ਹੇ ਕੋਟ ਥਾਣਾ ਘੁਮਾਣ ਕਲਾਂ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ (Tehsil Batala District Gurdaspur) ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਗੁਜਰਾਤ ਤੋਂ ਆ ਰਿਹਾ ਹੈ। ਮੁਲਜ਼ਮ ਮੁਤਾਬਿਕ ਉਹ ਗੁਜਰਾਤ ਦੇ ਸ਼ਹਿਰ ਸੂਰਤ (Surat city of Gujarat) ਦੇ ਬਿੱਲੀ ਮੁੜ ਨਾਮਕ ਥਾਂ ਤੋਂ ਇਹ ਹਥਿਆਰ ਲੈਕੇ ਆਇਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਮੁਲਜ਼ਮ ਤੋਂ ਰਿਮਾਂਡ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਗਿਲਜੀਆਂ ਦੇ ਭਤੀਜੇ ਨਾਲ ਕੀਤੀ ਮੁਲਾਕਾਤ