ਸ੍ਰੀ ਮੁਕਤਸਰ ਸਾਹਿਬ: ਸ਼ਹਿਰ 'ਚ ਅਧਿਆਪਕ ਵਲੋਂ ਨਾਬਾਲਗ਼ ਕੁੜੀ ਨਾਲ ਜਬਰ ਜਨਾਹ ਕੀਤਾ ਗਿਆ।
ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ 16 ਸਾਲਾ ਨਾਬਾਲਗ਼ ਅਧਿਆਪਕ ਕੋਲ ਟਿਊਸ਼ਨ ਪੜ੍ਹਨ ਜਾਂਦੀ ਸੀ। ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੀ ਨਾਬਾਲਗ਼ ਕੁੜੀ ਦਾ ਅਧਿਆਪਕ ਨੇ ਜਬਰ ਜਨਾਹ ਕੀਤਾ। ਪੁਲਿਸ ਨੇ ਦੋਸ਼ੀ ਮਹਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।