ETV Bharat / state

ਨਸ਼ੇੜੀ ਪੁੱਤ ਦੇ ਇਲਾਜ ਲਈ ਲਈ ਮਾਂ ਵੱਲੋਂ ਮਦਦ ਦੀ ਅਪੀਲ - ਨੌਜਵਾਨ ਚੜ੍ਹਦੀ ਉਮਰੇ ਆਪਣੀ ਜ਼ਿੰਦਗੀ ਖ਼ਰਾਬ

ਪੀੜ੍ਹਤ ਮਾਂ ਦਾ ਕਹਿਣਾ ਕਿ ਉਸ ਦਾ ਪੁੱਤਰ ਨਸ਼ੇ ਦਾ ਆਦੀ ਹੈ, ਜਿਸ ਕਾਰਨ ਉਸ ਨੇ ਘਰ ਦਾ ਜ਼ਿਆਦਾਤਰ ਸਮਾਨ ਨਸ਼ੇ ਦੀ ਪੂਰਤੀ ਲਈ ਵੇਚ ਦਿੱਤਾ ਹੈ। ਮਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਸ ਦੇ ਪੁੱਤਰ ਦਾ ਇਲਾਜ ਕਰਵਾ ਕੇ ਉਸਨੂੰ ਨਸ਼ੇ ਤੋਂ ਦੂਰ ਕੀਤਾ ਜਾਵੇ।

ਨਸ਼ੇ ਦੇ ਆਦੀ ਪੁੱਤ ਲਈ ਮਾਂ ਵਲੋਂ ਮਦਦ ਦੀ ਅਪੀਲ

author img

By

Published : May 22, 2021, 8:12 PM IST

ਸ੍ਰੀ ਮੁਕਤਸਰ ਸਾਹਿਬ: ਨਸ਼ੇ ਨੇ ਪੰਜਾਬ 'ਚ ਆਪਣੇ ਪੈਰ ਪਸਾਰ ਲਏ ਹਨ। ਜਿਸ ਨਾਲ ਕਈ ਨੌਜਵਾਨ ਚੜ੍ਹਦੀ ਉਮਰੇ ਆਪਣੀ ਜ਼ਿੰਦਗੀ ਖ਼ਰਾਬ ਕਰ ਚੁੱਕੇ ਹਨ। ਇਸ ਦੇ ਨਾਲ ਹੀ ਮਿਲਦਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦੇ ਆਦੀ ਪੁੱਤ ਵਲੋਂ ਨਸ਼ੇ ਦੀ ਪੂਰਤੀ ਲਈ ਘਰ ਦਾ ਸਾਰਾ ਸਮਾਨ ਵੇਚ ਦਿੱਤਾ। ਜਿਸ ਨੂੰ ਲੈ ਕੇ ਮਾਂ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਦੀ ਅਪੀਲ ਕੀਤੀ ਹੈ।

ਨਸ਼ੇ ਦੇ ਆਦੀ ਪੁੱਤ ਲਈ ਮਾਂ ਵਲੋਂ ਮਦਦ ਦੀ ਅਪੀਲ

ਇਸ ਸਬੰਧੀ ਪੀੜ੍ਹਤ ਮਾਂ ਦਾ ਕਹਿਣਾ ਕਿ ਉਸ ਦਾ ਪੁੱਤਰ ਨਸ਼ੇ ਦਾ ਆਦੀ ਹੈ, ਜਿਸ ਕਾਰਨ ਉਸ ਨੇ ਘਰ ਦਾ ਜ਼ਿਆਦਾਤਰ ਸਮਾਨ ਨਸ਼ੇ ਦੀ ਪੂਰਤੀ ਲਈ ਵੇਚ ਦਿੱਤਾ ਹੈ। ਮਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਸ ਦੇ ਪੁੱਤਰ ਦਾ ਇਲਾਜ ਕਰਵਾ ਕੇ ਉਸਨੂੰ ਨਸ਼ੇ ਤੋਂ ਦੂਰ ਕੀਤਾ ਜਾਵੇ। ਮਾਂ ਦਾ ਕਹਿਣਾ ਕਿ ਉਸ ਨੂੰ ਨਹੀਂ ਪਤਾ ਕਿ ਪੁੱਤ ਕਿਥੋਂ ਨਸ਼ਾ ਲੈ ਕੇ ਆਉਂਦਾ ਹੈ। ਇਸ ਦੇ ਨਾਲ ਹੀ ਮਾਂ ਨੇ ਦੱਸਿਆ ਕਿ ਜੇਕਰ ਉਹ ਕਿਸੇ ਤੋਂ ਮੰਗ ਕੇ ਵੀ ਕੋਈ ਚੀਜ਼ ਲਿਆਉਂਦੀ ਹੈ ਤਾਂ ਉਸ ਨੂੰ ਵੀ ਵੇਚ ਕੇ ਨਸ਼ਾ ਕਰ ਲੈਂਦਾ ਹੈ।

ਇਸ ਸਬੰਧੀ ਸਮਾਜ ਸੇਵੀ ਸੰਸਥਾ ਦੇ ਪ੍ਰਬੰਧਕ ਐਡਵੋਕੇਟ ਨਰਾਇਣ ਸਿੰਗਲਾ ਵਲੋਂ ਮਹਿਲਾ ਨੂੰ ਭੋਰਸਾ ਦਿਵਾਇਆ ਗਿਆ ਹੈ ਕਿ ਉਨ੍ਹਾਂ ਦੀ ਸੰਸਥਾ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਹੋਰ ਵੀ ਸਮਾਜ ਸੇਵੀ ਸੰਸਥਾਵਾਂ ਮਦਦ ਲਈ ਅੱਗੇ ਆਉਣ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨਸ਼ੇ ਦੇ ਆਦੀ ਦੀ ਥਾਂ ਪੁਲਿਸ ਨਸ਼ਾ ਵੇਚਣ ਵਾਲਿਆਂ ਖਿਲਾਫ਼ ਆਪਣਾ ਸ਼ਿਕੰਜਾ ਕੱਸੇ।

ਇਹ ਵੀ ਪੜ੍ਹੋ:ਛਾਪੇਮਾਰੀ ਦੌਰਾਨ ਹੈਰੋਇਨ,ਡਰੱਗ ਮਨੀ ਅਤੇ ਅੱਧਾ ਕਿਲੋ ਸੋਨਾ ਬਰਾਮਦ

ETV Bharat Logo

Copyright © 2025 Ushodaya Enterprises Pvt. Ltd., All Rights Reserved.