ਸ੍ਰੀ ਮੁਕਤਸਰ ਸਾਹਿਬ: ਪਿੰਡ ਜਵਾਹਰੇਵਾਲਾ ਵਿੱਚ ਬੀਤੇ ਦਿਨੀ ਆਪਸੀ ਰੰਜਿਸ਼ ਦੇ ਚਲਦਿਆਂ ਇੱਕ ਦਰਜਨ ਦੇ ਕਰੀਬ ਲੋਕ ਹਥਿਆਰਾਂ ਸਮੇਤ ਆਏ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਵਿਚ 2 ਦੀ ਮੌਤ ਹੋ ਗਈ ਅਤੇ 2 ਲੋਕ ਜ਼ਖ਼ਮੀ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਸਰਪੰਚੀ ਚੋਣਾਂ ਦੇ ਦੌਰਾਨ ਸਾਬਕਾ ਸਰਪੰਚ ਪਲਵਿੰਦਰ ਸਿੰਘ ਪੱਪਾ ਦਾ ਉਮੀਦਵਾਰ ਚੋਣ ਹਾਰ ਗਿਆ ਸੀ ਅਤੇ ਉਸਦੇ ਵਿਰੋਧੀ ਕਾਂਗਰਸੀ ਗੁੱਟ ਦਾ ਉਮੀਦਵਾਰ ਜਿੱਤ ਗਿਆ ਸੀ। ਉਦੋਂ ਤੋਂ ਹੀ ਦੋਹਾਂ ਪਾਰਟੀਆਂ ਵਿੱਚ ਰੰਜਿਸ਼ ਚੱਲ ਰਹੀ ਸੀ।
ਇਹ ਵੀ ਪੜ੍ਹੋ: ਪੈਸੇ ਦੀ ਲੈਣ ਦੇਣ ਨੂੰ ਲੈ ਇੱਕ ਪਾਰਟਨਰ ਨੇ ਦੂਜੇ ਬਿਜ਼ਨਸ ਪਾਰਟਨਰ 'ਤੇ ਕੀਤੀ ਫਾਇਰਿੰਗ
ਜਿਸ ਨਾਲ ਮੌਕੇ 'ਤੇ ਹੀ ਦੋ ਲੋਕਾਂ ਮਿੰਨੀ ਰਾਣੀ(25 ) ਪਤਨੀ ਧਰਮਿੰਦਰ ਸਿੰਘ, ਕਿਰਨਦੀਪ ਸਿੰਘ(25) ਪੁੱਤ ਗੁਰਚਰਣ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਉਸਦੇ ਭਰਾ ਧਰਮਿੰਦਰ ਸਿੰਘ ਅਤੇ ਗੁਰਜੀਤ ਸਿੰਘ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। ਪੁਲਿਸ ਨੇ 11 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।