ਮੁਕਤਸਰ ਸਾਹਿਬ: ਸਿੰਘੂ ਅਤੇ ਟਿੱਕਰੀ ਬਾਰਡਰ ’ਤੇ ਕਿਸਾਨਾਂ ਦਾ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਹੁਣ ਤੱਕ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਕੱਲ ਟਿੱਕਰੀ ਬਾਰਡਰ ’ਤੇ ਪਿੰਡ ਲੁੰਡੇਵਾਲਾ ਦੇ ਇੱਕ ਕਿਸਾਨ ਦੀ ਮੌਤ ਹੋ ਗਈ।
ਦਿਲ ਦਾ ਦੌਰਾ ਪੈਣ ਕਾਰਨ ਹੋਈ ਕਿਸਾਨ ਜਗਦੀਸ਼ ਸਿੰਘ ਦੀ ਮੌਤ
ਉਹ ਪਹਿਲੇ ਦਿਨ ਤੋਂ ਹੀ ਕਿਰਸਾਨੀ ਸੰਘਰਸ਼ 'ਚ ਬਾਰਡਰ ’ਤੇ ਡਟੇ ਹੋਏ ਸਨ, ਤੇ ਅੰਦਲੋਨ ’ਚ ਵੱਧ-ਚੜ੍ਹ ਕੇ ਯੋਗਦਾਨ ਪਾ ਰਹੇ ਸਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਤਕਰੀਬਨ 61 ਸਾਲ ਦੇ ਜਗਦੀਸ਼ ਸਿੰਘ ਨੂੰ ਅਚਾਨਕ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਜਿਵੇਂ ਹੀ ਉਨ੍ਹਾਂ ਦੀ ਮੌਤ ਦਾ ਸਮਾਚਾਰ ਪਹੁੰਚਿਆ ਇਲਾਕੇ ਦੇ ਲੋਕਾਂ ’ਚ ਸੋਗ ਦੀ ਲਹਿਰ ਛਾ ਗਈ।
ਪਿੰਡ ਵਾਸੀਆਂ ਨੇ ਦੱਸਿਆ ਕਿ ਜਗਦੀਸ਼ ਸਿੰਘ ਪਹਿਲੇ ਦਿਨ ਤੋਂ ਹੀ ਕਿਰਸਾਨੀ ਸੰਘਰਸ਼ ਦੇ ਨਾਲ ਸੀ।