ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪਿੰਡ ਖਿੜਕੀਆਂ ਵਾਲਾ ਵਿਖੇ ਨਵਵਿਆਹੀ ਵਿਆਹੁਤਾ ਵੱਲੋਂ ਸਲਫਾਸ ਨਿਗਲ ਕੇ ਖੁਦਕੁਸ਼ੀ ਕੀਤੀ ਗਈ ਸੀ ਜਿਸ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਮ੍ਰਿਤਕਾ ਦੇ ਪੋਸਟਮਾਰਟਮ ਚ ਦੇਰੀ ਅਤੇ ਸਹੁਰਾ ਪਰਿਵਾਰ ਦੇ ਨਾਮਜ਼ਦ ਮੈਂਬਰਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਥਾਨਕ ਕਚਿਹਰੀ ਚੌਂਕ ’ਤੇ ਧਰਨਾ ਲਗਾਇਆ।
ਇਸ ਦੌਰਾਨ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਆਹ ਦੇ ਕੁਝ ਦਿਨ ਤੱਕ ਸਭ ਠੀਕ ਸੀ ਪਰ ਬਾਅਦ ਚ ਲੜਕੀ ਦੇ ਸਹੁਰਾ ਪਰਿਵਾਰ ਨੇ ਉਨ੍ਹਾਂ ਤੋਂ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਪਹਿਲਾਂ ਉਨ੍ਹਾਂ ਕੋਲੋਂ ਗੱਡੀ ਦੀ ਮੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਲੱਖ ਰੁਪਏ ਨਕਦ ਦਿੱਤੇ ਸੀ ਪਰ ਬਾਅਦ ’ਚ ਉਨ੍ਹਾਂ ਵੱਲੋਂ ਮੁੜ ਤੋਂ ਪੈਸਿਆਂ ਦੀ ਮੰਗ ਕੀਤੀ ਜਾਣ ਲੱਗ ਪਈ। ਪਰਿਵਾਰਿਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਪਰ ਪੈਸੇ ਨਾ ਦੇਣ ’ਤੇ ਉਨ੍ਹਾਂ ਨੇ ਲੜਕੀ ਨੂੰ ਤੰਗ ਪਰੇਸ਼ਾਨ ਅਤੇ ਕੁੱਟਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਉਹ ਕੁੜੀ ਨੂੰ ਲੈ ਕੇ ਆ ਗਏ ਸੀ ਪਰ ਬਾਅਦ ਚ ਸੁਲਾਹ ਹੋਣ ਤੋਂ ਬਾਅਦ ਉਹ ਕੁੜੀ ਨੂੰ ਮੁੜ ਤੋਂ ਲੈ ਕੇ ਚਲੇ ਗਏ ਸੀ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਘਰ ਲਿਆ ਕੇ ਕੁੜੀ ਨੂੰ ਸਲਫਾਸ ਦੀਆਂ ਗੋਲੀਆਂ ਖੁਆ ਦਿੱਤੀਆਂ ਇਸ ਬਾਰੇ ਉਨ੍ਹਾਂ ਦੀ ਕੁੜੀ ਨੇ ਵਾਟਸਐਪ ਰਾਹੀ ਮੈਸੇਜ ਕਰਕੇ ਦੱਸਿਆ।
ਨਾਮਜ਼ਦ ਦੀ ਹੋਵੇ ਜਲਦ ਗ੍ਰਿਫਤਾਰੀ
ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਲੜਕੀ ਦੇ ਸਹੁਰਾ ਪਰਿਵਾਰ ਦੇ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਦੋ ਤੱਕ ਨਾਮਜ਼ਦ ਲੋਕਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਉਹ ਲੜਕੀ ਦਾ ਸਸਕਾਰ ਨਹੀਂ ਕਰਨਗੇ।
ਮ੍ਰਿਤਕ ਲੜਕੀ ਦਾ ਪਤੀ ਗ੍ਰਿਫਤਾਰ
ਮਾਮਲੇ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਲੜਕੀ ਦੇ ਪਤੀ, ਸੱਸ, ਤਿੰਨ ਨਨਾਣਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਚ ਉਨ੍ਹਾਂ ਨੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਗ੍ਰਿਫਤਾਰੀ ਦੇ ਲਈ ਕਾਰਵਾਈ ਕੀਤੀ ਜਾ ਰਹੀ ਹੈ।