ETV Bharat / state

ਮਾਘੀ ਮੌਕੇ ਜਾਣੋ, 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਦਾ ਪਵਿੱਤਰ ਇਤਹਾਸ - 40 ਮੁਕਤਿਆਂ ਦੀ ਧਰਤੀ

History Of Sri Muktsar Sahib : ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਪਹਿਲਾਂ ਖਿਦਰਾਣਾ ਵਜੋਂ ਜਾਣੀ ਜਾਂਦੀ ਸੀ, ਆਖਿਰ ਕਿਉਂ ਨਾਮ ਬਦਲਿਆ ? ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਗੱਲ ਕਰਾਂਗੇ ਇਸ ਪਵਿੱਤਰ ਥਾਂ ਉੱਤੇ ਬਣੇ ਇਤਿਹਾਸਿਕ ਗੁਰਦੁਆਰਿਆਂ ਦੀ ਅਤੇ ਇਸ ਨਾਲ ਸਬੰਧਤ ਇਤਿਹਾਸ ਬਾਰੇ।

Sri Muktsar Sahib
Sri Muktsar Sahib
author img

By ETV Bharat Punjabi Team

Published : Jan 14, 2024, 10:14 AM IST

Updated : Jan 14, 2024, 11:29 PM IST

40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਦਾ ਪਵਿੱਤਰ ਇਤਹਾਸ

ਸ੍ਰੀ ਮੁਕਤਸਰ ਸਾਹਿਬ: ਬੀਤੇ ਸਮੇਂ ਦੌਰਾਨ, ਸ੍ਰੀ ਮੁਕਤਸਰ ਸਾਹਿਬ ਦਾ ਪਹਿਲਾ ਨਾਮ ਖਿਦਰਾਣਾ ਸੀ ਅਤੇ ਇਸ ਜਗ੍ਹਾ ’ਤੇ ਖਿਦਰਾਣੇ ਦੀ ਢਾਬ ਸੀ। ਇਹ ਇਲਾਕਾ ਜੰਗਲੀ ਹੋਣ ਕਰਕੇ ਇੱਥੇ ਅਕਸਰ ਪਾਣੀ ਦੀ ਘਾਟ ਰਹਿੰਦੀ ਸੀ। ਪਾਣੀ ਦੀ ਧਰਤੀ ਹੇਠਲੀ ਸਤ੍ਹਾ ਬਹੁਤ ਜ਼ਿਆਦਾ ਨੀਵੀਂ ਹੋਣ ਕਰਕੇ ਜੇਕਰ ਕੋਈ ਯਤਨ ਕਰਕੇ ਖੂਹ ਆਦਿ ਲਾਉਣ ਦਾ ਉਪਰਾਲਾ ਵੀ ਕਰਦਾ, ਤਾਂ ਥਲਿਓਂ ਪਾਣੀ ਹੀ ਇੰਨਾ ਖਾਰਾ ਨਿਕਲਦਾ ਕਿ ਉਹ ਪੀਣ ਯੋਗ ਨਾ ਹੁੰਦਾ। ਇਸ ਲਈ ਇੱਥੇ ਇੱਕ ਢਾਬ ਖੁਦਵਾਈ ਗਈ (Maghi In Punjab) ਜਿਸ ਵਿੱਚ ਬਰਸਾਤ ਦਾ ਪਾਣੀ ਜਮ੍ਹਾ ਕੀਤਾ ਜਾਂਦਾ ਸੀ। ਇਸ ਢਾਬ ਦਾ ਮਾਲਕ ਖਿਦਰਾਣਾ ਸੀ, ਜੋ ਫਿਰੋਜ਼ਪੁਰ ਜ਼ਿਲ੍ਹੇ ਦੇ ਜਲਾਲਾਬਾਦ ਦਾ ਵਸਨੀਕ ਸੀ। ਇਸ ਕਰਕੇ ਇਸ ਦਾ ਨਾਮ ਖਿਦਰਾਣੇ ਦੀ ਢਾਬ ਵਜੋਂ ਮਸ਼ਹੂਰ ਸੀ।

ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਅੰਤਿਮ ਜੰਗ ਇੱਥੇ ਹੋਈ: ਇਸ ਖਿਦਰਾਣੇ ਦੀ ਢਾਬ ’ਤੇ ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗ਼ਲ ਹਕੂਮਤ ਵਿਰੁੱਧ ਆਪਣੀ ਅੰਤਿਮ ਜੰਗ ਲੜੀ ਜਿਸ ਨੂੰ ਖਿਦਰਾਣੇ ਦੀ ਜੰਗ ਕਿਹਾ ਜਾਂਦਾ ਹੈ। ਜਦੋਂ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1705 ਈਂ ਵਿੱਚ ਧਰਮ ਯੁੱਧ ਕਰਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ, ਤਾਂ ਉਨ੍ਹਾਂ ਨੇ ਦੁਸ਼ਮਣਾਂ ਦੀਆਂ ਫੌਜਾਂ ਨਾਲ ਜੰਗ ਕਰਦੇ ਵੱਖ-ਵੱਖ ਥਾਵਾਂ ਵਿੱਚ ਦੀ ਹੁੰਦੇ ਹੋਏ ਮਾਲਵੇ ਦੀ ਧਰਤੀ ਵੱਲ ਰੁਖ ਕੀਤਾ ਸੀ।

40 ਮੁਕਤਿਆ ਨੇ ਸਾਂਭਿਆ ਮੋਰਚਾ: ਇੱਥੇ ਪਹੁੰਚ ਕੇ ਗੁਰੂ ਜੀ ਨੇ ਚੌਧਰੀ ਕਪੂਰੇ ਪਾਸੋਂ ਕਿਲ੍ਹੇ ਦੀ ਮੰਗ ਕੀਤੀ, ਪਰ ਮੁਗ਼ਲ ਹਕੂਮਤ ਦੇ ਡਰ ਤੋਂ ਚੌਧਰੀ ਕਪੂਰੇ ਨੇ ਕਿਲ੍ਹਾ ਦੇਣ ਤੋਂ ਇਨਕਾਰ ਕਰ ਦਿੱਤਾ। ਗੁਰੂ ਜੀ ਨੇ ਸਿੱਖ ਸਿਪਾਹੀਆਂ ਸਮੇਤ ਖਿਦਰਾਣੇ ਵੱਲ ਚਾਲੇ ਪਾਏ ਅਤੇ ਖਿਦਰਾਣੇ ਦੀ ਢਾਬ ਉੱਤੇ ਜਾ ਪਹੁੰਚੇ। ਗੁਰੂ ਜੀ ਖਿਦਰਾਣੇ ਅਜੇ ਪਹੁੰਚੇ ਹੀ ਸਨ ਕਿ ਦੁਸ਼ਮਣ ਦੀਆਂ (Makar Sankranti) ਫੌਜਾਂ ਸਰਹੰਦ ਦੇ ਸੂਬੇਦਾਰ ਦੀ ਕਮਾਨ ਹੇਠ ਇੱਥੇ ਪਹੁੰਚ ਗਈਆਂ। ਗੁਰੂ ਜੀ ਅਤੇ ਉਨ੍ਹਾਂ ਦੇ 40 ਮਹਾਨ ਸਿੱਖ ਯੋਧਿਆਂ ਜੋ ਕਦੇ ਬੇਦਾਵਾ ਦੇ ਗਏ ਸਨ, ਨੇ ਗੁਰੂ ਜੀ ਨਾਲ ਮਿਲ ਕੇ ਖਿਦਰਾਣੇ ਦੀ ਢਾਬ ’ਤੇ ਮੋਰਚੇ ਕਾਇਮ ਕਰ ਲਿਆ। ਖਿਦਰਾਣੇ ਦੀ ਢਾਬ ਇਸ ਸਮੇਂ ਸੁੱਕੀ ਪਈ ਸੀ। ਇਸ ਦੇ ਆਲੇ-ਦੁਆਲੇ ਝਾੜ ਉੱਗੇ ਹੋਏ ਸਨ। ਸਿੰਘਾਂ ਨੇ ਝਾੜਾਂ ਦਾ ਆਸਰਾ ਲਿਆ ਅਤੇ ਮੁਗਲ ਸਿਪਾਹੀਆਂ ਦੀ ਆਉਂਦੀ ਫੌਜ ਉੱਤੇ ਇੱਕ ਦਮ ਬਾਜਾਂ ਵਾਂਗ ਝਪਟ ਪਏ।

ਇਸੇ ਥਾਂ ਉੱਤੇ ਗੁਰੂ ਜੀ ਨੇ ਫਾੜ੍ਹਿਆ ਸੀ ਬੇਦਾਵਾ: ਇਹ ਲੜਾਈ 21 ਵਿਸਾਖ ਸੰਮਤ 1762 ਬਿਕਰਮੀ ਨੂੰ ਹੋਈ ਸੀ। ਲੜਾਈ ਦੌਰਾਨ ਸਿੱਖ ਫੌਜਾਂ ਦੀ ਬਹਾਦਰੀ ਵੇਖ ਮੁਗਲ ਫੌਜਾਂ ਜੰਗ ਦੇ ਮੈਦਾਨ ’ਚੋਂ ਭੱਜ ਗਈਆਂ। ਇਸ ਜੰਗ ’ਚ ਮੁਗਲ ਫੌਜ ਦੇ ਬਹੁਤ ਸਾਰੇ ਸਿਪਾਹੀ ਮਾਰੇ ਗਏ ਅਤੇ ਗੁਰੂ ਜੀ ਦੇ ਵੀ ਕਈ ਸਿੰਘ ਸ਼ਹੀਦ ਹੋ ਗਏ। ਇਸੇ ਜਗ੍ਹਾਂ ’ਤੇ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਹਾਂ ਸਿੰਘ ਜੀ, ਜੋ ਆਪਣੇ ਸਾਥੀਆਂ ਸਮੇਤ ਆਨੰਦਪੁਰ ਵਿਖੇ ਬੇਦਾਵਾ ਦੇ ਆਏ ਸਨ, ਉਸ ਬੇਦਾਵੇ ਨੂੰ ਪਾੜ ਕੇ ਬੇਦਾਵਈਏ ਸਿੰਘਾਂ ਨੂੰ ਮੁਕਤ ਕੀਤਾ ਅਤੇ ਭਾਈ ਮਹਾਂ ਸਿੰਘ ਨੂੰ ਆਪਣੀ ਗੋਦ ’ਚ ਲੈ ਕੇ ਬੇਦਾਵਾ ਪਾੜ ਦਿੱਤਾ। ਭਾਈ ਮਹਾਂ ਸਿੰਘ ਜੀ ਨੇ ਇਸੇ ਜਗ੍ਹਾ ’ਤੇ ਸ਼ਹੀਦੀ ਪ੍ਰਾਪਤ ਕੀਤੀ।

ਮਾਤਾ ਭਾਗ ਕੌਰ ਦੀ ਬਹਾਦਰੀ: ਇਸ ਜੰਗ ਵਿੱਚ ਮਾਤਾ ਭਾਗ ਕੌਰ ਨੇ ਵੀ ਜੌਹਰ ਵਿਖਾਏ ਅਤੇ ਜ਼ਖ਼ਮੀ ਹੋਏ, ਜਿੰਨ੍ਹਾਂ ਦੀ ਮੱਲ੍ਹਮ ਪੱਟੀ ਗੁਰੂ ਜੀ ਨੇ ਆਪਣੇ ਹੱਥੀ ਕੀਤੀ ਅਤੇ ਤੰਦਰੁਸਤ ਹੋਣ ਉਪਰੰਤ ਖਾਲਸਾ ਦਲ ’ਚ ਸ਼ਾਮਲ ਕਰ ਲਿਆ।

ਇਤਿਹਾਸਕ ਗੁਰਦੁਆਰਾ ਟੁੱਟੀ ਗੰਢੀ ਸਾਹਿਬ: ਇਸ ਜਗ੍ਹਾ ’ਤੇ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਹਾਂ ਸਿੰਘ ਨੂੰ ਆਪਣੀ ਗੋਦ ਵਿੱਚ ਲੈ ਕੇ ਭਾਈ ਮਹਾਂ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਆਨੰਦਪੁਰ ਵਿਖੇ ਦਿੱਤਾ ਬੇਦਾਵਾ ਪਾੜ ਕੇ ਉਨ੍ਹਾਂ ਦੀ ਗੁਰੂ ਨਾਲ ਟੁੱਟੀ ਗੰਢੀ ਮੁੜ ਜੁੜ ਗਈ ਸੀ। ਇਸੇ ਕਾਰਨ ਇਸ ਗੁਰਦੁਆਰਾ ਸਾਹਿਬ ਦਾ ਨਾਮ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਹੈ।

ਅਯੋਧਿਆ ਰਾਮ ਮੰਦਰ ਦੇ ਉਦਘਾਟਨ ਦੀਆਂ ਤਿਆਰੀਆਂ ਜ਼ੋਰਾ 'ਤੇ, ਲੁਧਿਆਣਾ 'ਚ ਰਾਮ ਭਗਤਾਂ ਲਈ ਤਿਆਰ ਹੋ ਰਹੇ ਵਿਸ਼ੇਸ਼ ਸਵੈਟਰ

ਨਸ਼ਾਖੋਰੀ ਹਟਾਉਣ ਲਈ ਨੌਜਵਾਨਾਂ ਤੋਂ ਪਤੰਗ ਉੱਡਵਾਏਗੀ ਪੰਜਾਬ ਪੁਲਿਸ !

ੌਸਮ ਪੈ ਰਿਹਾ ਤਿਉਹਾਰਾਂ 'ਤੇ ਭਾਰੀ; ਲੁਧਿਆਣਾ ਦੀ ਦਰੇਸੀ ਪਤੰਗ-ਮਾਂਝੇ ਦੀ ਮਾਰਕੀਟ ਵਿੱਚ ਮੰਦੀ, ਨਹੀਂ ਦਿਖਣਗੇ ਅਸਮਾਨ 'ਚ ਪਤੰਗ !

ਗੁਰਦੁਆਰਾ ਸ਼ਹੀਦ ਗੰਜ ਸਾਹਿਬ: ਇਸ ਜਗ੍ਹਾ ’ਤੇ ਗੁਰੂ ਗੋਬਿੰਦ ਸਿੰਘ ਜੀ ਨੇ ਇਲਾਕੇ ਦੇ ਸਿੱਖਾਂ ਦੀ ਮਦਦ ਨਾਲ ਮੁਗਲਾਂ ਨਾਲ ਜੰਗ ਕਰਦਿਆਂ ਸ਼ਹੀਦ ਹੋਏ 40 ਮੁਕਤਿਆਂ ਦਾ ਅੰਤਿਮ ਸੰਸਕਾਰ ਕੀਤਾ ਸੀ। ਇਸ ਕਾਰਨ ਇਸਦਾ ਨਾਮ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪ੍ਰਸਿੱਧ ਹੈ। ਆਓ ਇਸ ਪਵਿੱਤਰ ਦਿਹਾੜੇ ’ਤੇ ਅਸੀ ਵੀ ਅਰਦਾਸ ਕਰੀਏ ਕਿ ‘ਟੁੱਟੀਆਂ ਗੰਢਣ ਵਾਲਿਆਂ ਸਾਨੂੰ ਗੰਢ ਕੇ ਰੱਖੀ।’

Last Updated : Jan 14, 2024, 11:29 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.