ਸ਼੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਵੱਲੋਂ 2022 ਦੀਆ ਚੋਣਾਂ (2022 elections) ਨੂੰ ਲੈ ਕੇ ਹਲਕਾਂ ਲੰਬੀ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਦੌਰੇ ਦੌਰਾਨ ਉਨ੍ਹਾਂ ਨੇ ਦੇਸ ਦੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨੂੰ ਲਈ ਕਿਹਾ ਕਿ ਪੰਜਾਬ ਨਾਲ ਜੁੜੇ ਮਾਮਲੇ ਦਰਬਾਰ ਸਾਹਿਬ ਵਿੱਚ ਹੋਈ ਬੇਅਦਵੀ ਦੀ ਜਾਂਚ ਅਤੇ ਪੰਜਾਬੀ ਬੋਲਦੇ ਇਲਾਕੇ ਚੰਡੀਗੜ੍ਹ ਪੰਜਾਬ ਨੂੰ ਦੇਣਾ ਆਦਿ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ।
ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਆ ਕੇ ਜਿਹੜੀਆਂ ਪੰਜਾਬ ਨਾਲ ਬੇਇਨਸਾਫੀਆਂ ਹੋਈਆਂ ਹਨ, ਜਿਨ੍ਹਾਂ ਵਿੱਚ ਹਰਮਿੰਦਰ ਸਾਹਿਬ ਤੇ ਹਮਲਾ ਹੋਇਆ ਹੈ, ਉਸ ਦੀ ਤਹਿ ਤੱਕ ਪਹੁੰਚਿਆ ਜਾਵੇ, ਦੋਸ਼ੀਆਂ ਨੂੰ ਫੜਿਆ ਜਾਵੇ।
ਇਸ ਤੋਂ ਬਾਅਦ ਉਨ੍ਹਾ ਕਿ ਪੰਜਾਬੀ ਬੋਲਦੇ ਇਲਾਕੇ ਸਾਨੂੰ ਦਿੱਤੇ ਜਾਣ ਅਤੇ ਚੰਡੀਗੜ੍ਹ ਸਾਨੂੰ ਦਿੱਤਾ ਜਾਵੇ। ਉਨ੍ਹਾਂ ਹੱਸਦੇ ਹੋਏ ਕਿਹਾ ਕਿ ਰੇਲ ਗੱਡੀਆਂ ਅਤੇ ਸੜਕਾਂ ਤਾਂ ਸਾਨੂੰ ਮਿਲ ਹੀ ਜਾਣਗੀਆਂ। ਉਨ੍ਹਾਂ ਕਿਹਾ ਕਿ ਮੈਂ ਨਰਿੰਦਰ ਮੋਦੀ ਦਾ ਸਤਿਕਾਰ ਕਰਦਾ ਹਾਂ, ਉਹ ਮੇਰੀ ਵੀ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਪਹਿਲੀ ਵਾਰੀ ਆ ਰਹੇ ਹਨ ਅਤੇ ਜੇਕਰ ਆ ਹੀ ਗਏ ਹਨ ਤਾਂ ਪੰਜਾਬ ਦੇ ਇਨ੍ਹਾਂ ਮਸਲਿਆਂ ਨੂੰ ਹੱਲ ਕੀਤਾ ਜਾਵੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 2022 ਦੀਆ ਚੋਣਾਂ ਨੂੰ ਲੈ ਕੇ ਅਕਾਲੀ ਦਲ ਬਾਦਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਲਕਾਂ ਲੰਬੀ ਦੇ ਪਿੰਡਾਂ ਵਿਚ ਦੌਰੇ ਕਰਕੇ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਉਨ੍ਹਾਂ ਨੇ ਹਲਕੇ ਦੇ ਪਿੰਡ ਤਪਾਖੇੜਾ, ਫੁਲੁ ਖੇੜਾ, ਰਤਾਖੇੜਾ, ਸਰਾਵਾਂ ਬੋਦਲਾ, ਆਦਿ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨੂੰ ਸੰਬੋਧਨ ਕੀਤਾ।
ਉਨ੍ਹਾਂ ਨੇ ਕਾਗਰਸ ਅਤੇ ਆਮ ਆਦਮੀ ਪਾਰਟੀ 'ਤੇ ਸ਼ਬਦੀ ਹਮਲੇ ਕੀਤੇ ਅਤੇ ਕਾਗਰਸ ਨੂੰ ਇੱਕ ਦੁਸ਼ਮਣ ਪਾਰਟੀ ਦੱਸਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਪਾਰਟੀ ਹੀ ਸੁਬੇ ਦੀ ਭਲਾਈ ਬਾਰੇ ਸੋਚ ਸਕਦੀ ਹੈ ਹੁਣ ਫੈਸਲਾ ਤੁਹਾਡੇ ਹੱਥ ਉਨ੍ਹਾਂ ਅਪੀਲ ਕੀਤੀ ਕਿ ਅਕਾਲੀ ਦਲ ਨੂੰ ਕਾਮਜਾਬ ਕਰੋ। ਇਸ ਮੌਕੇ ਦੂਸਰੀਆਂ ਪਾਰਟੀਆਂ ਛੱਡ ਕੇ ਆਏ ਪਰਿਵਾਰਾਂ ਨੂੰ ਸਰੋਪੇ ਪਾ ਕੇ ਸ਼ਾਮਲ ਕੀਤਾ।
ਇਹ ਵੀ ਪੜ੍ਹੋ: ਚੋਣਾਂ ਵਿੱਚ ਭਾਗ ਲੈਣ ਵਾਲੀਆਂ ਜੱਥੇਬੰਦੀਆਂ ਖੁਦ ਨੂੰ ਸੰਯੁਕਤ ਕਿਸਾਨ ਮੋਰਚੇ ਤੋਂ ਕਰਨ ਬਾਹਰ : ਡਾ. ਦਰਸ਼ਨਪਾਲ