ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ ਹੈ।ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਗਿੱਦੜਬਾਹਾ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ।ਇਸ ਬਾਰੇ ਗਿੱਦੜਬਾਹਾ ਦੇ ਐਸਡੀਐਮ ਓਮ ਪ੍ਰਕਾਸ਼ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਪ੍ਰਤੀ ਲੋਕ ਜਾਗਰੂਕ ਹਨ ਪਰ ਲਾਪਰਵਾਹ ਜ਼ਿਆਦਾ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੋਰੋਨਾ ਵਾਇਰਸ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਅਤੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪਾਲਣ ਕਰਨ।
ਉਨ੍ਹਾਂ ਕਿਹਾ ਹੈ ਕਿ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਜੋ ਪਰਮਿਸ਼ਨ ਦਿੱਤੀ ਗਈ ਹੈ।ਉਸ ਵਿਚ ਦੁਕਾਨਦਾਰਾਂ ਵੱਲੋਂ ਆਪਣੀ ਦੁਕਾਨਾਂ ਵਿਚ ਬਹੁਤ ਜ਼ਿਆਦਾ ਇਕੱਠ ਕਰ ਲਿਆ ਜਾਂਦਾ ਹੈ। ਜਿਸ ਨਾਲ ਕੋਰੋਨਾ ਹੋਰ ਫੈਲਣ ਦਾ ਖ਼ਤਰਾ ਵਧ ਜਾਂਦਾ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੇ ਸਖ਼ਤੀ ਕਰਨ ਤੋਂ ਪਹਿਲਾਂ ਹੀ ਤੁਸੀਂ ਕੋਰੋਨਾ ਵਾਇਰਸ ਪ੍ਰਤੀ ਸਰਕਾਰ ਦੀਆਂ ਗਾਈਡਲਾਈਨਜ ਨੂੰ ਫਾਲੋ ਕਰੋ ਤਾਂ ਜੋ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਿਆ ਜਾ ਸਕੇ ਅਤੇ ਕੋਰੋਨਾ ਵਾਇਰਸ ਹੁਣ ਪਿੰਡਾਂ ਵਿੱਚ ਵੀ ਫੈਲ ਚੁੱਕਿਆ ਹੈ। ਗਿੱਦੜਬਾਹਾ ਤਹਿਸੀਲ ਅੰਦਰ ਆਉਂਦੇ ਦੋ ਪਿੰਡ ਭੂੰਦੜ ਅਤੇ ਕਰਾਈਵਾਲਾ ਨੂੰ ਮਾਈਕਰੋ ਕਨਸਾਈਨਮੈਂਟ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ।