ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਡਟੇ ਹੋਏ ਹਨ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਪਾਸ ਕੀਤੇ ਹੋਏ ਇੱਕ ਸਾਲ ਦਾ ਸਮਾਂ ਹੋ ਚੁੱਕਿਆ ਹੈ, ਜਿਸ ਕਾਰਨ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਜਪਾ ਆਗੂ ਦੇ ਘਰਾਂ ਅਤੇ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ:ਮੋਦੀ ਤੋਂ ਬਾਅਦ ਹੁਣ ਇਸ ਚਾਹ ਵਾਲੀ ਦੀ ਬਦਲੀ ਕਿਸਮਤ.... ਬੈਂਕ ਖਾਤੇ ਵਿੱਚ ਆਏ ਲੱਖਾਂ ਰੁਪਏ
ਇਸ ਦੇ ਚੱਲਦਿਆਂ ਪੰਜਾਬ ਪੁਲਿਸ ਵਲੋਂ ਭਾਜਪਾ ਆਗੂ ਅਤੇ ਕੌਂਸਲਰ ਸਤਪਾਲ ਪਠੇਲਾ ਦੇ ਘਰ ਬਾਹਰ ਸੁਰੱਖਿਆ ਵਧਾਉਂਦਿਆਂ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੇ ਚੱਲਦਿਆਂ ਪੁਲਿਸ ਵਲੋਂ ਪੂਰੀ ਤਰ੍ਹਾਂ ਮੁਸਤੈਦੀ ਵਰਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ:ਸੰਪੂਰਨ ਕ੍ਰਾਂਤੀ ਦਿਵਸ: ਦੇਸ਼ ਭਰ 'ਚ ਕਿਸਾਨ ਸਾੜਨਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ