ਮੁਕਤਸਰ: ਲੰਬੀ ਵਿਖੇ ਕਿਸਾਨਾਂ ਵੱਲੋਂ ਤਹਿਸੀਲਦਾਰ ਸਮੇਤ ਹੋਰ ਅਧਿਕਾਰੀਆਂ ਨੂੰ ਬੰਧਕ ਬਣਾਉਣ ਤੋਂ ਬਾਅਦ ਪੁਲਿਸ ਨੇ ਹਲਕੇ ਬਲ ਦੀ ਵਰਤੋਂ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ 10 ਕਿਸਾਨਾਂ 'ਤੇ ਕੇਸ ਦਰਜ ਕੀਤਾ ਗਿਆ ਹੈ। ਮੁਆਵਜੇ ਦੀ ਮੰਗ ਲਈ ਕਿਸਾਨਾਂ ਵੱਲੋਂ ਲੰਬੀ ਤਹਿਸੀਲ ਦਾ ਘਿਰਾਓ ਕੀਤੀ ਜਾ ਰਿਹਾ ਸੀ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਰਾਤ ਨੂੰ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ, ਜਿਸ ਦੇ ਚੱਲਦੇ ਜ਼ਖ਼ਮੀ ਹੋਏ ਹਨ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਲਾਠੀਚਾਰਜ਼ 'ਚ 6 ਕਿਸਾਨ ਅਤੇ ਇੱਕ ਖੇਤ ਮਜ਼ਦੂਰ ਆਗੂ ਜ਼ਖ਼ਮੀ ਹੋਇਆ ਹੈ। ਇਨ੍ਹਾਂ ਜ਼ਖ਼ਮੀ ਕਿਸਾਨਾਂ ਨੂੰ ਲੰਬੀ ਦੇ ਸਰਕਰੀ ਸਿਹਤ ਕੇਂਦਰ ਵਿਖੇ ਦਾਖਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਜੋ ਜਾਣਕਾਰੀ ਮਿਲੀ ਹੈ ਉਸ ਦੇ ਅਨੁਸਾਰ ਕਿਸਾਨਾਂ ਵੱਲੋਂ ਦਫ਼ਤਰ ’ਚ ਨਾਇਬ ਤਹਿਸੀਲਦਾਰ, ਤਿੰਨ ਪਟਵਾਰੀ, ਤਿੰਨ ਕਲਰਕ ਅਤੇ ਦੋ ਅਪਰੇਟਰ ਅਤੇ ਡਰਾਈਵਰ ਸਮੇਤ ਕੁਲ੍ਹ 10 ਜਣੇ ਨੂੰ ਬੰਧਕ ਬਣਾਇਆ ਗਿਆ ਸੀ। ਪੁਲਿਸ ਨੇ ਲਾਠੀਚਾਰਜ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਇਹ ਵੀ ਪੜ੍ਹੋ: ਟਰੇਡ ਯੂਨੀਅਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਅੱਜ ਦੂਜਾ ਦਿਨ