ਸ੍ਰੀ ਮੁਕਤਸਰ ਸਾਹਿਬ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਦੌਰੇ ਸ਼ੁਰੂ ਹੋ ਗਏ ਹਨ। ਇਸੇ ਤਹਿਤ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ਦਾ ਦੌਰਾ ਕੀਤਾ। ਪਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੈਪਟਨ ਵਲੋਂ ਲੋਕਾਂ ਨਾਲ ਚੋਣ ਮੈਨੀਫ਼ੈਸਟੋ ਦੇ ਕੀਤੇ ਵਾਅਦੇ ਸਿਰਫ਼ ਵਿਖਾਵੇ ਦੀਆਂ ਗੱਲਾਂ ਹੀ ਹਨ।
ਪਰਕਾਸ਼ ਸਿੰਘ ਬਾਦਲ ਨੇ ਨਰਿੰਦਰ ਮੋਦੀ ਬਾਰੇ ਬੋਲਦਿਆਂ ਕਿਹਾ ਕਿ ਨਰਿੰਦਰ ਮੋਦੀ ਨੇ ਹੀ ਲੋਕਾਂ ਦੀ ਸਾਰ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਤਰਨ ਤਾਰਨ ਵਿਖੇ ਇਤਿਹਾਸਕ ਡਿਉੜੀ ਢਾਉਣ ਦੇ ਬਾਰੇ ਬੋਲਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ।