ਸ੍ਰੀ ਮੁਕਤਸਰ ਸਾਹਿਬ: ਸੂਬੇ ਭਰ ’ਚ ਕੋਰੋਨਾ ਦੀ ਦੂਜੀ ਲਹਿਰ ਦਾ ਅਸਰ ਹੌਲੀ ਹੌਲੀ ਘੱਟਣਾ ਸ਼ੁਰੂ ਹੋ ਗਿਆ ਹੈ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੀ ਤੇਜ਼ੀ ਨਾਲ ਘਟ ਰਹੀ ਹੈ। ਜਿਸ ਤੋਂ ਬਾਅਦ ਹੁਣ ਕੋਰੋਨਾ ਦੀ ਆਉਣ ਵਾਲੀ ਤੀਜੀ ਲਹਿਰ ਤੋਂ ਬਚਾਅ ਦੇ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧ ’ਚ ਬੱਚਿਆ ਦੇ ਡਾਕਟਰ ਰਜਿੰਦਰ ਬਾਂਸਲ ਨੇ ਦੱਸਿਆ ਕਿ ਕੋਰੋਨਾ ਦੀ ਜਿਹੜੀ ਤੀਜੀ ਲਹਿਰ ਆਉਣ ਵਾਲੀ ਹੈ ਉਸ ਦਾ ਬੱਚਿਆ ’ਤੇ ਜਿਆਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਹ ਪੂਰੀ ਤਰ੍ਹਾਂ ਪੱਕਾ ਤਾਂ ਨਹੀਂ ਹੈ ਪਰ ਕੋਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ। ਡਾਕਟਰ ਰਜਿੰਦਰ ਬਾਂਸਲ ਨੇ ਇਹ ਵੀ ਕਿਹਾ ਕਿ ਵੱਡੇ ਲੋਕਾਂ ਨੂੰ ਟੀਕਾ ਲਗਾਇਆ ਜਾ ਰਿਹਾ ਹੈ ਜਿਸ ਨਾਲ ਉਨ੍ਹਾਂ ਦਾ ਬਚਾਅ ਹੋ ਜਾਵੇਗਾ ਪਰ ਬੱਚਿਆ ਲਈ ਅਜੇ ਕੋਈ ਵੀ ਟੀਕਾ ਨਹੀਂ ਆਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੱਚਿਆ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਪਹਿਲਾਂ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ’ਚ ਪ੍ਰਸ਼ਾਸਨ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਦੂਜੇ ਪਾਸੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਲੋਕਾਂ ਨੂੰ ਬਚਾਉਣ ਦੇ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਵੱਧ ਤੋਂ ਵੱਧ ਲੋਕ ਵੈਕਸੀਨ ਵੀ ਲਗਵਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਕੋਲੋਂ ਤੀਜ਼ੀ ਲਹਿਰ ਦੇ ਲਈ ਬੈੱਡ ਉਪਲੱਬਧ ਹਨ ਨਾਲ ਹੀ ਸਟਾਫ ਅਤੇ ਨਰਸਾਂ ਨੂੰ ਜਾਗਰੂਕ ਅਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਸਰਕਾਰ ਕੋਲੋਂ ਵੀ ਉਨ੍ਹਾਂ ਨੇ ਇਸ ਸਬੰਧ ਚ ਕਈ ਚੀਜ਼ਾਂ ਮੰਗੀਆਂ ਹਨ ਜੋ ਜਲਦ ਹੀ ਸਰਕਾਰ ਵੱਲੋਂ ਉਪਲਬੱਧ ਕਰਵਾ ਦਿੱਤੀਆਂ ਜਾਣਗੀਆਂ।
ਇਹ ਵੀ ਪੜੋ: The Third Wave Of The Corona: ਜੁਲਾਈ ’ਚ ਸ਼ੁਰੂ ਹੋਣਗੇ 75 ਹੋਰ PSA ਪਲਾਂਟ