ETV Bharat / state

ਲੋਕਾਂ ਨੇ ਫ਼ਤਿਹਵੀਰ ਦੀ ਮੌਤ ਲਈ ਪ੍ਰਸ਼ਾਸ਼ਨ ਤੇ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

ਜੱਥੇਬੰਦੀਆਂ ਤੇ ਲੋਕਾਂ ਨੇ ਸੰਗਰੂਰ ਪ੍ਰਸ਼ਾਸ਼ਨ ਤੇ ਪੰਜਾਬ ਸਰਕਾਰ ਵਿਰੁੱਧ ਪ੍ਰਗਟਾਇਆ ਰੋਸ। ਉਨ੍ਹਾਂ ਕਿਹਾ ਕਿ ਇਹ ਕੁਦਰਤੀ ਮੌਤ ਹਰਗਿਜ਼ ਨਹੀ, ਬਲਕਿ ਕਤਲ ਹੈ।

ਸੰਗਰੂਰ ਪ੍ਰਸ਼ਾਸ਼ਨ ਤੇ ਪੰਜਾਬ ਸਰਕਾਰ ਵਿਰੁੱਧ ਰੋਸ
author img

By

Published : Jun 13, 2019, 4:12 AM IST

ਸ੍ਰੀ ਮੁਕਤਸਰ ਸਾਹਿਬ : ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿੱਚ ਡਿੱਗੇ 2 ਸਾਲਾ ਫਤਿਹਵੀਰ ਦੀ ਬੇਵਕਤੀ ਵਿਛੋੜੇ 'ਤੇ ਸਥਾਨਕ ਸ਼ਹਿਰ ਵਿੱਚ ਜੱਥੇਬੰਦੀਆਂ ਤੇ ਲੋਕਾਂ ਨੇ ਸੰਗਰੂਰ ਪ੍ਰਸ਼ਾਸ਼ਨ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਫਤਿਹ ਦੀ ਮੌਤ ਦੇ ਜ਼ਿੰਮੇਵਾਰ ਸੰਗਰੂਰ ਪ੍ਰਸ਼ਾਸ਼ਨ ਤੇ ਪੰਜਾਬ ਦੀ ਕੈਪਟਨ ਸਰਕਾਰ ਹੈ।
ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਜੁੜੇ ਅਧਿਆਪਕਾਂ, ਬਿਜਲੀ ਕਾਮਿਆਂ, ਤਰਕਸ਼ੀਲਾਂ, ਮਜ਼ਦੂਰਾਂ ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਿਆਰੇ ਲਾਲ ਦੋਦਾ, ਲਖਵੀਰ ਸਿੰਘ ਹਰੀਕੇ, ਪੂਰਨ ਸਿੰਘ ਦੋਦਾ, ਤਰਸੇਮ ਸਿੰਘ ਖੁੰਡੇ ਹਲਾਲ ਤੇ ਰਾਮ ਸਵਰਨ ਲੱਖੇਵਾਲੀ ਨੇ ਕਿਹਾ ਕਿ ਇਹ ਪ੍ਰਸ਼ਾਸਨ ਦੀ ਲਾਪਰਵਾਹੀ ਤੇ ਸਰਕਾਰ ਦੀ ਨਾਕਾਮੀ ਦਾ ਸਿੱਟਾ ਹੈ ਕਿ ਇੱਕ ਮਾਸੂਮ ਨੂੰ ਜਾਨ ਤੋਂ ਹੱਥ ਧੋਣੇ ਪਏ।

ਵੇਖੋ ਵੀਡੀਓ
ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਆਮ ਲੋਕਾਂ ਦੀ ਕੋਈ ਪਰਵਾਹ ਨਹੀਂ ਹੈ, ਨਤੀਜੇ ਵਜੋਂ ਅਜਿਹੇ ਹਾਦਸਿਆਂ 'ਚ ਲੋਕਾਂ ਦੀਆਂ ਬੇਸ਼ਕੀਮਤੀ ਜਾਨਾਂ ਅਜਾਈਂ ਜਾ ਰਹੀਆਂ ਹਨ। ਆਗੂਆਂ ਨੇ ਫਤਿਹਵੀਰ ਦੇ ਕਥਿਤ ਕਾਤਲਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰਦਿਆਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਦੀ ਮੰਗ ਕੀਤੀ। ਪਾਰਕ ਤੋਂ ਕੋਟਕਪੂਰਾ ਚੌਂਕ ਤੱਕ ਸਰਕਾਰ ਵਿਰੁੱਧ ਇਨਸਾਫ਼ ਮਾਰਚ ਕਰਦਿਆ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਅਜਿਹੀਆਂ ਨਾਕਾਮੀਆਂ ਦੀ ਕੈਪਟਨ ਸਰਕਾਰ ਨੂੰ ਸਿਆਸੀ ਕੀਮਤ ਤਾਰਨੀ ਪਵੇਗੀ।

Intro:Body:

Pak

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.